ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ 22 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਵਿਭਾਗ ਵੱਲੋਂ ਸਾਂਝੀ ਕੀਤੀ ਗਈ ਤਾਜ਼ਾ ਅਪਡੇਟ ਵਿਚ ਪੰਜਾਬ ਦੇ ਕੁਝ ਹਿੱਸਿਆਂ 'ਚ ਮੌਸਮ ਦਾ ਮਿਜਾਜ਼ ਬਦਲਣ ਦੀ ਸੰਭਾਵਨਾ ਹੈ। ਅੱਜ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਉਥੇ ਹੀ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕਰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਅਨੁਮਾਨ ਹੈ।
ਇਹ ਵੀ ਪੜ੍ਹੋ: ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 18 ਅਪ੍ਰੈਲ ਤੋਂ ਬਾਅਦ ਆਉਣ ਵਾਲੇ ਚਾਰ ਦਿਨਾਂ 'ਚ ਰਾਹਤ ਦੀ ਉਮੀਦ ਹੈ। 19, 20, 21 ਅਤੇ 22 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਕਿਸੇ ਵੀ ਤਰ੍ਹਾਂ ਦੀ ਚਿਤਾਵਨੀ ਨਹੀਂ ਦਿੱਤੀ ਗਈ ਹੈ ਅਤੇ ਮੌਸਮ ਦੇ ਮੁੱਖ ਤੌਰ 'ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ। ਪੈ ਰਹੀ ਗਰਮੀ ਨੂੰ ਲੈ ਕੇ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਇਥੇ ਇਹ ਵੀ ਦੱਸ ਦੇਈਏ ਕਿ ਜਿੱਥੇ ਆਉਣ ਵਾਲੇ ਦਿਨਾਂ ਵਿਚ ਗਰਮੀ ਦਾ ਕਹਿਰ ਵੀ ਵੇਖਣ ਨੂੰ ਮਿਲੇਗਾ, ਉਥੇ ਹੀ ਤਾਪਮਾਨ ਵਿਚ ਵੀ ਵਾਧਾ ਹੋਵੇਗਾ।
ਇਹ ਵੀ ਪੜ੍ਹੋ: ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ
NEXT STORY