ਜਲੰਧਰ- ਪੰਜਾਬ 'ਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੈ। ਭਾਰਤੀ ਮੌਸਮ ਵਿਭਾਗ ਨੇ 2 ਅਗਸਤ ਲਈ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ ਸੂਬੇ ਭਰ 'ਚ ਸਭ ਤੋਂ ਜ਼ਿਆਦਾ ਭਾਰੀ ਮੀਂਹ ਦੀ ਚਿਤਾਵਨੀ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੈੱਡ ਕਾਂਸਟੇਬਲ ਤੇ ਇਕ ਕੁੜੀ ਨੂੰ ਲੱਗੀ ਗੋਲੀ
ਮੌਸਮ ਵਿਭਾਗ ਅਨੁਸਾਰ ਸੂਬੇ ਦੇ ਬਾਕੀ ਜ਼ਿਲ੍ਹਿਆਂ 'ਚ ਵੀ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦਕਿ ਕੁਝ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਉਮੀਦ ਹੈ। ਹਾਲਾਂਕਿ, 6 ਅਗਸਤ ਤੋਂ ਬਾਰਿਸ਼ ਦੀ ਗਤੀਵਿਧੀ ਵਿੱਚ ਕਮੀ ਦੇ ਸੰਕੇਤ ਮਿਲ ਰਹੇ ਹਨ। ਇਸ ਤੋਂ ਬਾਅਦ, ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ।
ਇਹ ਵੀ ਪੜ੍ਹੋ- ਹੈਂ ਇਸ ਤਰ੍ਹਾਂ ਹੋਇਆ ਸਸਕਾਰ! ਸ਼ਮਸ਼ਾਨ ਘਾਟ ਦੀ ਹਾਲਤ ਵੇਖ ਪਰਿਵਾਰ ਦੇ ਉੱਡੇ ਹੋਸ਼, ਮਜ਼ਬੂਰੀ 'ਚ...
ਇਨ੍ਹਾਂ ਤਾਰੀਖਾਂ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ
ਮੌਸਮ ਵਿਭਾਗ ਮੁਤਾਬਕ 3 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਦੇ ਨਾਲ ‘ਚ ਬਦਲ ਗਰਜਣ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 4 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਤਸਰ, ਬਠਿੰਡਾ, ਰੂਪਨਗਰ, ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਉੱਥੇ ਹੀ 5 ਤੇ 6 ਅਗਸਤ ਨੂੰ ਬਾਰਿਸ਼ ਦੀ ਗਤੀਵਿਧੀ 'ਚ ਕਮੀ ਆਉਣੀ ਸ਼ੁਰੂ ਹੋਵੇਗੀ ਅਤੇ ਫਿਰ ਤੋਂ ਮੌਸਮ ਡਰਾਈ ਹੋ ਜਾਵੇਗਾ। ਹਾਲਾਂਕਿ ਕੁਝ ਥਾਂਵਾਂ 'ਤੇ ਬੁੰਦਾਬਾਂਦੀ ਰਹਿਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਈਰਾਨ ਤੋਂ ਸਿੱਖ ਭਾਈਚਾਰੇ ਦੇ 50 ਲੋਕ ਸੁਰੱਖਿਅਤ ਪਰਤੇ ਭਾਰਤ, ਮੋਦੀ ਤੇ ਜੈਵੀਰ ਸ਼ੇਰਗਿੱਲ ਦਾ ਕੀਤਾ ਧੰਨਵਾਦ
NEXT STORY