ਜਲੰਧਰ- ਪੰਜਾਬ ਦੇ ਮੌਸਮ 'ਚ ਲਗਾਤਾਰ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਹੋਇਆ ਹੈ, ਜਿਸ ਕਾਰਨ ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਆਉਣ ਵਾਲੇ ਦਿਨਾਂ 'ਚ ਹੋਰ ਵੀ ਵੱਡੀ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਿਰਚਾਂ ਮਾਰ-ਮਾਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਰ'ਤਾ ਕਤਲ
ਮੌਸਮ ਵਿਗਿਆਨ ਦੀ ਭਵਿੱਖਬਾਣੀ ਮੁਤਾਬਕ ਫਿਲਹਾਲ 15 ਨਵੰਬਰ ਤੱਕ ਮੌਸਮ ਸੁੱਕਾ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਇਸਦੇ ਨਾਲ ਹੀ ਕਿਸਾਨਾਂ ਨੂੰ ਖੇਤੀ ਅਤੇ ਫਸਲਾਂ ਦੀ ਸੰਭਾਲ ਲਈ ਵਿਸ਼ੇਸ਼ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਇਸ ਯੋਜਨਾ ਤਹਿਤ ਹੁਣ ਕੇਂਦਰ ਨੇ...
ਹਾਲਾਂਕਿ ਬੀਤੇ 24 ਘੰਟਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਥੋੜ੍ਹੀ ਕਮੀ ਆਈ ਹੈ ਅਤੇ ਹਵਾਵਾਂ ਦੀ ਦਿਸ਼ਾ ਬਦਲਣ ਨਾਲ ਰਾਹਤ ਮਿਲੀ ਹੈ, ਪ੍ਰਦੂਸ਼ਣ ਤੋਂ ਪੂਰੀ ਤਰ੍ਹਾਂ ਰਾਹਤ ਸਿਰਫ਼ ਬਾਰਿਸ਼ ਹੋਣ ਤੋਂ ਬਾਅਦ ਹੀ ਸੰਭਵ ਹੋ ਸਕੇਗੀ। ਉਥੇ ਹੀ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਵਿਚ ਮੌਸਮ ਖ਼ੁਸ਼ਕ ਰਹੇਗਾ।
ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਡਿਪਟੀ ਕਮਿਸ਼ਨਰਾਂ ਤੇ ਅਧਿਕਾਰੀਆਂ ਨੂੰ...
NEXT STORY