ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਤੇਜ਼ ਹਵਾਵਾਂ ਅਤੇ ਤੂਫ਼ਾਨ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਕਹਿਰ ਢਾਹਿਆ ਹੋਇਆ ਹੈ। ਅੱਜ ਸਵੇਰੇ ਵੀ ਕਈ ਇਲਾਕਿਆਂ 'ਚ ਆਏ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਵੀ ਗੜ੍ਹਿਆ, ਮੀਂਹ ਦੇ ਨਾਲ-ਨਾਲ ਬਿਜਲੀ ਗਰਜਣ ਅਤੇ ਭਾਰੀ ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਮੌਸਮ ਵਿਭਾਗ ਨੇ 12, 13, 14 ਅਤੇ 15 ਮਈ ਤੱਕ ਪੰਜਾਬ 'ਚ ਮੌਸਮ ਨੂੰ ਲੈ ਕੇ ਹਾਲਾਤ ਵਿਗੜਨ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ 'ਚ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਕਈ ਇਲਾਕਿਆਂ 'ਚ ਮੀਂਹ ਦੇ ਨਾਲ ਗੜ੍ਹੇ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਵੀ ਬਿਜਲੀ ਚਮਕਣ ਸਣੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : PSEB 10th Result 2026: ਪੰਜਾਬ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਇੱਥੇ ਚੈੱਕ ਕਰੋ Result
ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ
ਪੰਜਾਬ ਦੇ ਕਈ ਇਲਾਕਿਆਂ 'ਚ ਆਏ ਤੂਫ਼ਾਨ ਨੇ ਭਾਰੀ ਤਬਾਹੀ ਮਚਾਈ। ਇਸ ਦੌਰਾਨ ਸੜਕਾਂ 'ਤੇ ਦਰੱਖਤ ਟੁੱਟ ਕੇ ਡਿੱਗ ਗਏ ਅਤੇ ਬਿਜਲੀ ਦੇ ਖੰਭਿਆਂ ਨੂੰ ਵੀ ਕਾਫੀ ਨੁਕਸਾਨ ਪੁੱਜਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY