ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਦੋ ਚੱਕਰਵਾਤੀ ਸਰਕੂਲੇਸ਼ਨ ਦਾ ਅਲਰਟ ਜਾਰੀ ਕੀਤਾ ਗਿਆ ਹੈ। 15 ਮਾਰਚ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 10 ਤੋਂ 15 ਮਾਰਚ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਮੌਸਮ ਖ਼ਰਾਬ ਹੋ ਸਕਦਾ ਹੈ। ਇਥੇ 15 ਮਾਰਚ ਤੱਕ ਗਰਜ ਨਾਲ ਮੀਂਹ ਅਤੇ ਭਾਰੀ ਬਰਫ਼ਬਾਰੀ ਵੇਖੀ ਜਾ ਸਕਦੀ ਹੈ। ਪੰਜਾਬ ਅਤੇ ਹਰਿਆਣਾ ਦੇ ਆਸ-ਪਾਸ ਦੇ ਇਲਾਕਿਆਂ ‘ਚ ਤੇਜ਼ੀ ਹਨ੍ਹੇਰੀ ਨਾਲ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 14 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵੱਡੀ ਮੁਸੀਬਤ 'ਚ ਪੈ ਸਕਦੇ ਨੇ ਲੋਕ !
ਮੌਸਮ ਵਿਭਾਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ 'ਚ 12 ਅਤੇ 13 ਮਾਰਚ ਅਤੇ ਰਾਜਸਥਾਨ ਵਿੱਚ 13 ਤੋਂ 15 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ ਮੁਤਾਬਕ ਇਰਾਕ ਤੋਂ ਸ਼ੁਰੂ ਹੋਇਆ ਪਹਿਲਾ ਚੱਕਰਵਾਤੀ ਸਰਕੂਲੇਸ਼ਨ ਹੌਲੀ-ਹੌਲੀ ਭਾਰਤ ਦੇ ਉੱਤਰੀ ਪਹਾੜੀ ਰਾਜਾਂ ਤੱਕ ਪਹੁੰਚ ਰਿਹਾ ਹੈ, ਜਿਸ ਨਾਲ ਉੱਤਰੀ ਭਾਰਤ ਵਿੱਚ ਮੀਂਹ ਪਵੇਗਾ। ਜਿਸ ਕਾਰਨ ਅਗਲੇ 5 ਦਿਨਾਂ ਤੱਕ ਪੂਰਬੀ ਅਤੇ ਉੱਤਰ-ਪੂਰਬੀ ਰਾਜਾਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਸਿਹਤ ਮਹਿਕਮਾ ਚੌਕਸ, ਐਡਵਾਈਜ਼ਰੀ ਕਰ 'ਤੀ ਜਾਰੀ
ਪੱਛਮੀ ਗੜਬੜੀ ਦਾ ਪ੍ਰਭਾਵ ਉੱਚੀਆਂ ਪਹਾੜੀਆਂ 'ਤੇ ਵਿਖਾਈ ਦੇਣਾ ਸ਼ੁਰੂ ਹੋ ਗਿਆ ਹੈ। 15 ਮਾਰਚ ਤਕ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਜੇਕਰ ਮੀਂਹ ਅਤੇ ਬਰਫ਼ਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਥੋੜ੍ਹਾ ਘੱਟ ਸਕਦਾ ਹੈ ਪਰ 12 ਮਾਰਚ ਤੋਂ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਤੇਜ਼ ਹਨੇਰੀ ਅਤੇ ਮੀਂਹ ਪਵੇਗਾ। ਇਸ ਸਮੇਂ ਦੌਰਾਨ ਗੜੇਮਾਰੀ ਹੋ ਸਕਦੀ ਹੈ ਅਤੇ ਸਰ੍ਹੋਂ ਦੀ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ, ਜਿਸ ਕਰਕੇ ਕਿਸਾਨਾਂ ਨੂੰ ਚੌਕਸ ਰਹਿਣ ਦੀ ਲੋੜ ਹੈ।
ਇਹ ਵੀ ਪੜ੍ਹੋ : Punjab: ਮਾਪਿਆਂ ਦੇ ਇਕਲੌਤੇ ਸੋਹਣੇ-ਸੁਨੱਖੇ ਪੁੱਤ ਦੀ ਸੜਕ ਹਾਦਸੇ 'ਚ ਮੌਤ, ਨਹੀਂ ਵੇਖ ਹੁੰਦੀ ਵਿਲਕਦੀ ਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਵੱਲੋਂ ਘੋੜਿਆਂ, ਗਧਿਆਂ ਅਤੇ ਖੱਚਰਾਂ ਲਈ ਮੁਫ਼ਤ ਟੈਟਨਸ ਟੀਕਾਕਰਨ ਮੁਹਿੰਮ
NEXT STORY