ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਅੱਜ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਦੁਪਹਿਰ ਤੋਂ ਬਾਅਦ ਅਚਾਨਕ ਪੰਜਾਬ ਦੇ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਇਕ ਪਾਸੇ ਜਿੱਥੇ ਚੰਡੀਗੜ੍ਹ, ਮੋਹਾਲੀ, ਨੰਗਲ, ਤੇਜ਼ ਤੂਫ਼ਾਨ ਅਤੇ ਬਾਰਿਸ਼ ਨੇ ਕਹਿਰ ਵਰ੍ਹਾਇਆ ਹੈ, ਉਥੇ ਹੀ ਜਲੰਧਰ ਵਿਚ ਤੇਜ਼ ਹਵਾਵਾਂ ਚੱਲਣ ਲੱਗੀਆਂ ਹਨ। ਨੰਗਲ ਵਿਚ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ ਹੈ। ਇਸੇ ਦਰਮਿਆਨ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ 6 ਦਿਨਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿੱਚ ਅੱਜ ਤੋਂ 24 ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 26 ਮਈ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨ੍ਹੇਰੀ, ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੂਫ਼ਾਨ ਨੇ ਘੇਰਿਆ ਚੰਡੀਗੜ੍ਹ ਤੇ ਮੋਹਾਲੀ, ਦਿਨ ਵੇਲੇ ਛਾਇਆ ਹਨ੍ਹੇਰਾ (ਵੀਡੀਓ)
ਇਸ ਦੇ ਨਾਲ ਹੀ ਅੱਜ ਨੂੰ ਸੂਬੇ ਦੇ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਹਨ੍ਹੇਰੀ ਬਿਜਲੀ ਗਰਜਣ ਦੇ ਨਾਲ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ, ਪ੍ਰਾਪਰਟੀ ਖ਼ਰੀਦਣੀ ਹੋਈ ਮਹਿੰਗੀ, ਨਵੇਂ ਰੇਟ ਹੋ ਗਏ ਜਾਰੀ
25 ਤਾਰੀਖ਼ ਤੱਕ ਮੌਸਮ ਅਜਿਹਾ ਹੀ ਰਹੇਗਾ। 21, 23, 24 ਅਤੇ 25 ਤਾਰੀਖ਼ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 22 ਤਾਰੀਖ਼ ਨੂੰ ਮੌਸਮ ਖ਼ੁਸ਼ਕ ਰਹੇਗਾ। 26 ਤਾਰੀਖ਼ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਵੀ ਗਰਜੇਗੀ। ਇਸ ਸਮੇਂ ਦਿੱਲੀ-ਐੱਨ. ਸੀ. ਆਰ. ਸਮੇਤ ਉੱਤਰੀ ਭਾਰਤ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਤੇਜ਼ ਗਰਮੀ ਪੈ ਰਹੀ ਹੈ।
ਬਠਿੰਡਾ ਸਭ ਤੋਂ ਗਰਮ ਸ਼ਹਿਰ
ਉਥੇ ਹੀ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਵੱਧ ਹੈ। ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਿੱਟੇ ਦਿਨ ਚੋਰ ਕਰ ਗਏ ਕਾਂਡ! ਪਹਿਲਾਂ 72 ਸਾਲਾ ਬੀਬੀ ਨੂੰ ਕੁਰਸੀ ਨਾਲ ਬੰਨ੍ਹਿਆ ਤੇ ਫਿਰ...
NEXT STORY