ਚੰਡੀਗੜ੍ਹ- ਪੰਜਾਬ ’ਚ ਸਰਦੀ ਦਾ ਮੌਸਮ ਪੂਰੀ ਤਰ੍ਹਾਂ ਦਸਤਕ ਦੇ ਚੁੱਕਾ ਹੈ, ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਨੇ 10 ਦਸੰਬਰ ਤੋਂ 11 ਦਸੰਬਰ ਤੱਕ ਕੁਝ ਦੱਖਣੀ ਅਤੇ ਪੱਛਮੀ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ 12 ਤੇ 13 ਦਸੰਬਰ ਨੂੰ ਸੂਬੇ ਭਰ ਲਈ ਕੋਈ ਵੱਡੀ ਚੇਤਾਵਨੀ ਨਹੀਂ ਹੈ, ਹਾਲਾਂਕਿ ਸੀਤ ਲਹਿਰ ਪ੍ਰਭਾਵ ਜਾਰੀ ਰਹੇਗਾ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਦਿਨਾਂ ’ਚ ਧੁੰਦ ਦੀ ਤੀਬਰਤਾ ਵਿਚ ਹੋਰ ਵੀ ਵਾਧਾ ਹੋਵੇਗਾ ਅਤੇ ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਨਜ਼ਰ ਆਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ DC ਨੇ ਪਟਵਾਰੀਆਂ ਦੇ ਕੀਤੇ ਤਬਾਦਲੇ, ਹਾਈਕੋਰਟ ਪਹੁੰਚਿਆ ਮਾਮਲਾ
ਮੌਸਮ ਵਿਭਾਗ ਨੇ 10 ਤੇ 11 ਨੂੰ ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਫਰੀਦਕੋਟ, ਬਠਿੰਡਾ, ਮਾਨਸਾ ਅਤੇ ਬਰਨਾਲਾ ਸਮੇਤ ਕਈ ਇਲਾਕਿਆਂ ਵਿੱਚ ਕੋਲਡ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਕੋਈ ਖ਼ਾਸ ਚੇਤਾਵਨੀ ਨਹੀਂ ਹੈ। ਉੱਥੇ ਹੀ 12 ਤੇ 13 ਦਸੰਬਰ ਨੂੰ ਮੌਸਮ ਨੂੰ ਲੈ ਕੇ ਕੋਈ ਚਿਤਾਵਨੀ ਹੈ। ਹਾਲਾਂਕਿ ਤਾਪਮਾਨ 'ਚ ਗਿਰਾਵਟ ਜਾਰੀ ਰਹੇਗੀ। ਪੰਜਾਬ 'ਚ ਅਗਲੇ ਦਿਨਾਂ ਤੱਕ ਤਾਪਮਾਨ ਹੋਰ ਡਿੱਗਣ ਦੀ ਸੰਭਾਵਨਾ ਹੈ ਅਤੇ ਮੌਸਮੀ ਹਾਲਾਤ 'ਚ ਤੇਜ਼ੀ ਨਾਲ ਬਦਲਾਅ ਵੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ
ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 0.6 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ 'ਚ ਤਾਪਮਾਨ ਜਿਥੇ 20-22 ਡਿਗਰੀ ਸੈਲਸੀਅਸ ਦੇ ਆਸਪਾਸ ਰਹੇਗਾ, ਉਥੇ ਹੀ ਰਾਤ ਦਾ ਪਾਰਾ 6-7 ਡਿਗਰੀ ਤਕ ਲੁੜਕਣ ਦੀ ਸੰਭਾਵਨਾ ਹੈ। ਰਾਤ ਅਤੇ ਸਵੇਰੇ ਦੀ ਠੰਡਕ ਆਮ ਦਿਨਾਂ ਦੀ ਤੁਲਨਾ ਵਿਚ ਹੋਰ ਤੇਜ਼ ਮਹਿਸੂਸ ਹੋਵੇਗੀ।
ਇਹ ਵੀ ਪੜ੍ਹੋ- ਜਲੰਧਰ ਦੇ ਪੈਟਰੋਲ ਪੰਪ 'ਤੇ ਵੱਡੀ ਵਾਰਦਾਤ, ਲੁਟੇਰਿਆਂ ਨੇ ਪਿਸਤੌਲ ਦਿਖਾ ਲੁੱਟੇ 2 ਲੱਖ ਰੁਪਏ
ਪੰਜਾਬ 'ਚ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
NEXT STORY