ਫਾਜ਼ਿਲਕਾ: ਪੰਜਾਬ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਤਰਰਾਜੀ ਨਸ਼ਾ ਤਸਕਰੀ ਸਿੰਡੀਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਪੁਲਸ ਨੇ ਨਸ਼ਾ ਤਸਕਰੀ ਦੀ 'ਵੱਡੀ ਮੱਛੀ' ਨੂੰ ਕਾਬੂ ਕਰਦਿਆਂ ਝਾਰਖੰਡ ਤੋਂ ਚੱਲ ਰਹੇ ਇਸ ਸਿੰਡੀਕੇਟ ਦਾ ਪਰਦਾਫ਼ਾਸ਼ ਕਰ ਦਿੱਤਾ ਹੈ। ਇਸ ਦੇ ਨਾਲ ਹੀ 66 ਕਿੱਲੋ ਅਫ਼ੀਮ ਵੀ ਬਰਾਮਦ ਕੀਤੀ ਗਈ ਹੈ। ਪੰਜਾਬ ਪੁਲਸ ਦੇ ਡੀ.ਜੀ.ਪੀ. ਵੱਲੋਂ ਇਸ ਨੂੰ ਦਹਾਕੇ ਦੀ ਸਭ ਤੋਂ ਵੱਡੀ ਅਫ਼ੀਮ ਦੀ ਖੇਪ ਦੀ ਬਰਾਮਦਗੀ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਸ ਨੇ 2 ਹੋਰ ਮੁਲਜ਼ਮਾਂ ਨੂੰ ਕਾਬੂ ਕਰ ਕੇ ਵੱਖ-ਵੱਖ ਬੈਂਕ ਖ਼ਾਤਿਆਂ ਵਿਚੋਂ 1.86 ਕਰੋੜ ਰੁਪਏ ਵੀ ਜ਼ਬਤ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - BMW 'ਚ ਜਾ ਰਹੇ ਦੋਸਤਾਂ ਨਾਲ ਵਾਪਰ ਗਿਆ ਭਾਣਾ, ਪਰਿਵਾਰਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਫਾਜ਼ਿਲਕਾ ਪੁਲਸ ਨੇ ਇਕ ਵੱਡੇ ਅੰਤਰਰਾਜੀ ਅਫ਼ੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਫਾਜ਼ਿਲਕਾ ਪੁਲਸ ਨੇ ਝਾਰਖੰਡ ਤੋਂ ਚੱਲਣ ਵਾਲੇ ਇਸ ਗਿਰੋਹ ਦੀ 'ਵੱਡੀ ਮੱਛੀ' ਨੂੰ ਕਾਬੂ ਕਰ ਕੇ 66 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਇਸ ਨਾਲ ਜੁੜੇ 2 ਹੋਰ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ 42 ਬੈਂਕ ਖ਼ਾਤਿਆਂ ਵਿਚੋਂ 1.86 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BMW 'ਚ ਜਾ ਰਹੇ ਦੋਸਤਾਂ ਨਾਲ ਵਾਪਰ ਗਿਆ ਭਾਣਾ, ਪਰਿਵਾਰਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ
NEXT STORY