ਅੰਮ੍ਰਿਤਸਰ (ਸਰਬਜੀਤ) : ਤਖ਼ਤ ਪਟਨਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ 25 ਤੋਂ 27 ਦਸੰਬਰ ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਲਈ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੂੰ ਬਿਹਾਰ ਸਰਕਾਰ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਇਸ ਵਾਰ ਵੀ ਬਿਹਾਰ ਸਰਕਾਰ ਨੇ ਪ੍ਰਕਾਸ਼ ਪੁਰਬ ਵਿੱਚ ਆਈ ਸੰਗਤ ਦੀ ਸੁਵਿਧਾ ਲਈ 21 ਤੋਂ 28 ਦਸੰਬਰ ਤੱਕ ਗੁਰਦੁਆਰਾ ਕੰਗਨਘਾਟ ਤੋਂ ਗੁਰਦੁਆਰਾ ਰਾਜਗੀਰ ਸ਼ੀਤਲਕੁੰਡ, ਪਟਨਾ ਸਾਹਿਬ ਸਟੇਸ਼ਨ ਅਤੇ ਹਵਾਈ ਅੱਡੇ ਤੋਂ ਸੰਗਤ ਨੂੰ ਲਿਆਉਣ ਅਤੇ ਲੈ ਕੇ ਜਾਣ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਹੈ, ਜਿਸ ਵਿੱਚ ਸਰਕਾਰ ਵੱਲੋਂ ਕਰੀਬ 25 ਬੱਸਾਂ ਲਗਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਸਹੁਰੇ ਨੇ ਆਪਣੇ ਭਰਾ ਨਾਲ ਮਿਲ ਕੇ ਨੂੰਹ ’ਤੇ ਸੁੱਟਿਆ ਜ਼ਹਿਰੀਲਾ ਪਦਾਰਥ
ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਸ ਕੰਮ ਲਈ 15 ਬੱਸਾਂ ਦਿੱਤੀਆਂ ਗਈਆਂ ਸਨ, ਪਰ ਸੰਗਤ ਦੀ ਵਧਦੀ ਮੰਗ ਨੂੰ ਦੇਖਦਿਆਂ ਹੁਣ ਗੁਰਦੁਆਰਾ ਕੰਗਨਘਾਟ ਤੋਂ ਗੁਰਦੁਆਰਾ ਰਾਜਗੀਰ ਤੱਕ 25 ਬੱਸਾਂ ਲਗਾਈਆਂ ਗਈਆਂ ਹਨ, ਜੋ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਦੇਰ ਸ਼ਾਮ ਤੱਕ ਚੱਲਦੀਆਂ ਹਨ। ਇਸ ਤੋਂ ਇਲਾਵਾ ਪਟਨਾ ਹਵਾਈ ਅੱਡੇ ਅਤੇ ਪਟਨਾ ਸਟੇਸ਼ਨ ਤੋਂ ਵੀ ਸੰਗਤ ਦੀ ਸੁਵਿਧਾ ਲਈ ਸਰਕਾਰ ਵੱਲੋਂ ਬੱਸ ਸੇਵਾ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਪਟਨਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਸਰਕਾਰ ਦੀ ਧੰਨਵਾਦੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬਹੁਤ ਜਲਦੀ ਇੱਕ ਮਲਟੀ-ਲੇਵਲ ਕਾਰ ਪਾਰਕਿੰਗ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦਾ ਕੰਮ ਵੀ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਸਰਕਾਰ ਦੇ ਸਹਿਯੋਗ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਜਾਗਰੂਕਤਾ ਯਾਤਰਾ ਕੱਢੀ ਗਈ। ਇਸ ਤੋਂ ਇਲਾਵਾ ਸੰਗਤ ਦੀ ਸੁਵਿਧਾ ਲਈ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਅੱਗੇ ਰੱਖੀ ਜਾਣ ਵਾਲੀ ਹਰ ਮੰਗ ਨੂੰ ਜਲਦੀ ਪੂਰਾ ਕੀਤਾ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
24 ਫਸਲਾਂ ’ਤੇ MSP ਦੇਣ ਵਾਲਾ ਹਰਿਆਣਾ ਦੇਸ਼ ਦਾ ਪਹਿਲਾ ਸੂਬਾ: ਅਮਿਤ ਸ਼ਾਹ
NEXT STORY