ਅੰਮ੍ਰਿਤਸਰ (ਸੁਮਿਤ) - ਸੂਬੇ ’ਚ ਬਿਜਲੀ ਦੀ ਹੋਈ ਘਾਟ ਦੇ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਕੈਪਟਨ ਸਰਕਾਰ ਖ਼ਿਲਾਫ਼ ਜੰਮਕੇ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਨੇ ਪੂਰੇ ਸੂਬੇ ’ਚ ਇਹ ਪ੍ਰਦਰਸ਼ਨ ਬਹੁਜਨ ਸਮਾਜ ਪਾਰਟੀ ਦੇ ਸਹਿਯੋਗ ਨਾਲ ਕੀਤਾ। ਬਿਜਲੀ ਦੇ ਲੱਗ ਰਹੇ ਅਣ-ਐਲਾਨੇ ਪਾਵਰ ਕੱਟਾਂ ਖ਼ਿਲਾਫ਼ ਅੱਜ ਅੰਮ੍ਰਿਤਸਰ ਦੇ ਹਲਕਾ ਮਜੀਠਾ ’ਚ ਕੀਤੇ ਜਾ ਰਹੇ ਪ੍ਰਦਰਸ਼ਨ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੋਏ। ਬਿਕਰਮ ਸਿੰਘ ਮਜੀਠੀਆ ਨੇ ਇਸ ਮੌਕੇ ਕੈਪਟਨ ਸਰਕਾਰ ਖ਼ਿਲਾਫ਼ ਜੰਮਕੇ ਨਿਸ਼ਾਨੇ ਵਿਨ੍ਹੇ ਅਤੇ ਬਿਜਲੀ ਘਰ ਦੇ ਬਾਹਰ ਬੈਠ ਕੇ ਧਰਨਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਦੇ ਸਮੇਂ ਪੰਜਾਬ ’ਚ ਬਿਜਲੀ ਸਰਪੱਲਸ ਹੁੰਦਾ ਸੀ ਪਰ ਹੁਣ ਬਿਜਲੀ ’ਚ ਕਟੌਤੀ ਕਿਵੇਂ ਹੋ ਗਈ? ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਖ਼ਰਾਬ ਹਨ, ਜਿਸ ਕਾਰਨ ਆਮ ਜਨਤਾ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਕਿਸੇ ਵੀ ਵਰਗ ਨਾਲ ਕੋਈ ਸਰੋਕਾਰ ਨਹੀਂ। ਉਨ੍ਹਾਂ ਨੂੰ ਸਿਰਫ਼ ਤੇ ਸਿਰਫ਼ ਆਪਣੀ ਕੁਰਸੀ ਨਾਲ ਪਿਆਰ ਹੈ। ਇਸ ਮੌਕੇ ਅਕਾਲੀ ਦਲ ਤੇ ਬਸਪਾ ਦੇ ਆਗੂ ਤੇ ਵਰਕਰ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਮਾਨਸਿਕ ਤੌਰ ’ਤੇ ਪਰੇਸ਼ਾਨ ਕਿਸਾਨ ਨੇ ਭੁਲੇਖੇ ਨਾਲ ਪੀਤੀ ਜ਼ਹਿਰੀਲੀ ਚੀਜ਼, ਮੌਤ
NEXT STORY