ਤਲਵੰਡੀ ਸਾਬੋ (ਮਨੀਸ਼) : ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੀਆਂ ਸੰਗਤਾਂ ਵੱਲੋਂ ਬੀਤੇ ਲੰਬੇ ਸਮੇਂ ਤੋਂ ਰਾਜਸਥਾਨ ਦੇ ਬੀਕਾਨੇਰ ਵਿਖੇ ਕੈਂਸਰ ਹਸਪਤਾਲ ਵਿਚ ਮਰੀਜਾਂ ਲਈ ਚਲਾਏ ਜਾ ਰਹੇ ਲੰਗਰ ਨੂੰ ਰਾਜਸਥਾਨ ਸਰਕਾਰ ਨੇ ਬੰਦ ਕਰਵਾ ਦਿੱਤ ਹੈ, ਜਿਸ ਕਾਰਨ ਸੰਗਤਾਂ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਸੰਗਤਾਂ ਨੇ ਹੁਣ ਕੇਂਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਤੋਂ ਲੰਗਰ ਸੇਵਾ ਨੂੰ ਮੁੜ ਸ਼ੁਰੂ ਕਰਵਾਉਣ ਲਈ ਸਰਕਾਰ ਨਾਲ ਗੱਲਬਾਤ ਕਰਨ ਦੀ ਮੰਗ ਕੀਤੀ ਹੈ। ਉਥੇ ਹੀ ਸ਼੍ਰ੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਲੰਗਰ ਬੰਦ ਕਰਵਾਉਣ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਉਹ ਜਲਦੀ ਹੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮਿਲ ਕੇ ਮਸਲਾ ਹੱਲ ਕਰਵਾਉਣ ਦਾ ਯਤਨ ਕਰਨਗੇ।
ਜ਼ਿਕਰਯੋਗ ਹੈ ਕਿ ਹਲਕੇ ਦੇ ਪਿੰਡ ਕੌਰੇਆਣਾ ਦੇ ਨੌਜਵਾਨਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਵੈੱਲਫੇਅਰ ਸੋਸਾਇਟੀ ਬਣਾ ਕੇ 15 ਪਿੰਡਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ 6 ਸਾਲਾਂ ਤੋਂ ਬੀਕਾਨੇਰ ਦੇ ਕੈਂਸਰ ਹਸਪਤਾਲ 'ਚ ਲੰਗਰ ਚਲਾਇਆ ਹੋਇਆ ਸੀ, ਜਿਸ 'ਚ 1000 ਦੇ ਕਰੀਬ ਮਰੀਜ਼ ਅਤੇ ਉਨ੍ਹਾਂ ਦੇ ਵਾਰਿਸ ਲੰਗਰ ਅਤੇ ਚਾਹ-ਪਾਣੀ ਛਕਦੇ ਸਨ। ਬੀਤੇ ਸਮੇਂ 'ਚ ਵੀ ਉਕਤ ਲੰਗਰ ਨੂੰ ਚੁੱਕਣ ਦੇ ਹੁਕਮ ਹਸਪਤਾਲ ਪ੍ਰਸ਼ਾਸਨ ਵਲੋਂ ਦੇ ਦਿੱਤੇ ਗਏ ਸਨ ਪਰ ਉਸ ਸਮੇਂ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਬੀਕਾਨੇਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਜੈਪੁਰ ਵਿਖੇ ਸੈਕਟਰੀ ਸਿਹਤ ਵਿਭਾਗ ਨੂੰ ਮਿਲ ਕੇ ਲੰਗਰ ਨੂੰ ਦੁਬਾਰਾ ਬਹਾਲ ਕਰਵਾਉਣ 'ਚ ਅਹਿਮ ਭੂਮਿਕਾ ਨਿਭਾਈ ਸੀ। ਹੁਣ ਲੰਗਰ ਕਮੇਟੀ ਦੇ ਗੁਰਜੰਟ ਸਿੰਘ, ਅਵਤਾਰ ਸਿੰਘ ਅਤੇ ਤਾਰਾ ਸਿੰਘ ਕੌਰੇਆਣਾ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੀਤੇ ਕੱਲ ਇਕ ਵਾਰ ਫਿਰ ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਲੰਗਰ ਬੰਦ ਕਰਨ ਦੇ ਹੁਕਮ ਸੁਣਾ ਦਿੱਤੇ ਅਤੇ ਹੱਦ ਉਦੋਂ ਹੋ ਗਈ ਜਦੋਂ ਅੱਜ ਹਸਪਤਾਲ ਪੁੱਜੇ ਬੀਕਾਨੇਰ ਦੇ ਡਿਪਟੀ ਕਮਿਸ਼ਨਰ ਨੇ ਲੰਗਰ ਪ੍ਰਬੰਧਕਾਂ ਨੂੰ ਤੁਰੰਤ ਲੰਗਰ ਦਾ ਸਮੁੱਚਾ ਸਾਮਾਨ ਚੁੱਕਣ ਦੀ ਹਦਾਇਤ ਕਰਦਿਆਂ ਸ਼ੈੱਡ ਪੁੱਟਣ ਦੇ ਹੁਕਮ ਚਾੜ੍ਹ ਦਿੱਤੇ। ਲੰਗਰ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਬਾਅਦ 'ਚ ਕੋਲ ਖੜ੍ਹ ਕੇ ਸ਼ੈੱਡ ਪੁਟਵਾ ਦਿੱਤੇ, ਜਿਸ ਨਾਲ ਲੰਗਰ ਲਈ ਲਾਈਆਂ ਲੱਖਾਂ ਰੁਪਏ ਦੀਆਂ ਮਸ਼ੀਨਾਂ ਖੁੱਲ੍ਹੇ ਆਸਮਾਨ ਹੇਠ ਆ ਗਈਆਂ ਹਨ ਤੇ ਸਾਮਾਨ ਰੁਲ ਗਿਆ ਹੈ।
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ 'ਚ ਡੀ. ਐੱਸ. ਪੀ. ਅਤੁਲ ਸੋਨੀ ਮੁਅੱਤਲ
NEXT STORY