ਮੋਗਾ (ਕਸ਼ਿਸ਼ ਸਿੰਗਲਾ)- ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਇਕ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਘੋਲੀਆ ਖੁਰਦ ਦੇ ਰਹਿਣ ਵਾਲੇ 19 ਸਾਲਾ ਮੋਟਰਸਾਈਕਲ ਸਵਾਰ ਨੌਜਵਾਨ ਦੀ ਤੇਜ਼ ਰਫਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ, ਜਿਸ 'ਤੇ ਥਾਣਾ ਬਾਘਾ ਪੁਰਾਣਾ 'ਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਮਨਪ੍ਰੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਅਤੇ ਉਸ ਦਾ ਲੜਕਾ ਪਰਗਟ ਸਿੰਘ ਕਿਸੇ ਕੰਮ ਲਈ ਬਾਘਾ ਪੁਰਾਣਾ ਗਏ ਹੋਏ ਸਨ, ਜਦੋਂ ਅਸੀਂ ਵਾਪਸ ਆਉਣ ਲੱਗੇ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਆ ਕੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਸੜਕ ਕੰਢੇ ਤੜਫ਼-ਤੜਫ਼ ਮਰ ਗਿਆ ਬੰਦਾ, ਕਿਸੇ ਨਾ ਕੀਤੀ ਮਦਦ, ਸਭ ਬਣਾਉਂਦੇ ਰਹੇ 'ਵੀਡੀਓ'
ਜ਼ਬਰਦਸਤ ਟੱਕਰ ਕਾਰਨ ਪਰਗਟ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਫਰੀਦਕੋਟ ਮੈਡੀਕਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਪਰਗਟ ਸਿੰਘ ਦੀ ਮਾਤਾ ਮਨਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਆਹ ਤਾਂ ਹੱਦ ਹੀ ਹੋ ਗਈ ! ਸਰਕਾਰੀ ਸਕੂਲ ਦਾ ਮੇਨ ਗੇਟ ਹੀ ਹੋ ਗਿਆ 'ਗਾਇਬ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੜਕ ਕੰਢੇ ਤੜਫ਼-ਤੜਫ਼ ਮਰ ਗਿਆ ਬੰਦਾ, ਕਿਸੇ ਨਾ ਕੀਤੀ ਮਦਦ, ਸਭ ਬਣਾਉਂਦੇ ਰਹੇ 'ਵੀਡੀਓ'
NEXT STORY