ਗੁਰਦਾਸਪੁਰ (ਹਰਮਨ)- ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪਿੰਡ ਜੀਵਨਵਾਲ ਬੱਬਰੀ ਦੇ ਫਲਾਈਓਵਰ 'ਤੇ ਖੜ੍ਹੇ ਇੱਕ ਰੇਤ ਨਾਲ ਭਰੇ ਟਿੱਪਰ ਵਿੱਚ ਅੰਮ੍ਰਿਤਸਰ ਸਾਈਡ ਤੋਂ ਆ ਰਿਹਾ ਮੋਟਰਸਾਈਕਲ ਆ ਵੱਜਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨੰਦਨ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਬਾਬਾ ਬਕਾਲਾ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਮੌਕੇ 'ਤੇ ਮੌਜੂਦ ਲੋਕਾਂ ਅਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਨੇ ਦੱਸਿਆ ਕਿ ਜੀਵਨਵਾਲ ਬੱਬਰੀ ਫਲਾਈ ਓਵਰ 'ਤੇ ਇੱਕ ਰੇਤ ਨਾਲ ਭਰਿਆ ਟਿੱਪਰ ਖੜਾ ਸੀ ਕਿ ਅੰਮ੍ਰਿਤਸਰ ਸਾਈਡ ਤੋਂ ਆ ਰਿਹਾ ਇੱਕ ਮੋਟਰਸਾਈਕਲ ਸਵਾਰ ਸਿੱਧਾ ਟਿੱਪਰ ਦੇ ਪਿੱਛੇ ਆ ਟਕਰਾਇਆ। ਸ਼ਾਇਦ ਉਹ ਨੀਂਦ ਕਾਰਨ ਜਾਂ ਤੇਜ਼ ਰਫ਼ਤਾਰ ਕਾਰਨ ਮੋਟਰਸਾਈਕਲ 'ਤੇ ਕਾਬੂ ਨਾ ਕਰ ਸਕਿਆ ਤੇ ਸਿੱਧਾ ਟਿੱਪਰ 'ਚ ਆ ਵੱਜਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਸਾਫ਼ ਤੌਰ 'ਤੇ ਕਿਹਾ ਜਾ ਸਕਦਾ ਹੈ ਕਿ ਦੁਰਘਟਨਾ ਵਿੱਚ ਟਿੱਪਰ ਵਾਲੇ ਦਾ ਕੋਈ ਕਸੂਰ ਨਹੀਂ ਹੈ ਕਿਉਂਕਿ ਟਿੱਪਰ ਆਪਣੀ ਸਾਈਡ 'ਤੇ ਖੜ੍ਹਾ ਸੀ।
ਇਹ ਵੀ ਪੜ੍ਹੋ- ਰਾਤ ਦੇ ਹਨੇਰੇ 'ਚ ਭੁਲੇਖੇ ਨਾਲ ਖਾ ਲਈ ਜ਼ਹਿਰੀਲੀ ਚੀਜ਼, ਖੇਤਾਂ 'ਚ ਨੌਜਵਾਨ ਦੀ ਹੋਈ ਦਰਦਨਾਕ ਮੌਤ
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਮੌਕੇ 'ਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਪਹੁੰਚ ਗਏ ਅਤੇ ਥਾਣਾ ਸਦਰ ਵਿਖੇ ਸੂਚਨਾ ਦਿੱਤੀ, ਜਿਸ 'ਤੇ ਥਾਣਾ ਸਦਰ ਦੇ ਏ.ਐੱਸ.ਆਈ. ਤਿਲਕ ਰਾਜ ਅਤੇ ਹੋਰ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਸਰੀਰ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਨੰਦਨ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਬਾਬਾ ਬਕਾਲਾ ਵਜੋਂ ਹੋਈ ਹੈ ਜੋ ਬਾਬਾ ਬਕਾਲਾ ਤੋਂ ਗੁਰਦਾਸਪੁਰ ਜਾ ਰਿਹਾ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਦੁਰਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਰੂਹ ਕੰਬਾਊ ਵਾਰਦਾਤ : ਮਾਂ ਤੇ ਧੀ ਨੂੰ ਮਾਰ ਕੇ ਅਕਾਲੀ ਆਗੂ ਨੇ ਖ਼ੁਦ ਨੂੰ ਵੀ ਮਾਰੀ ਗੋਲ਼ੀ, ਪਾਲਤੂ ਕੁੱਤੇ ਨੂੰ ਵੀ ਨਾ ਬਖ਼ਸ਼ਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ੰਭੂ ਬਾਰਡਰ 'ਤੇ ਡਟੇ ਕਿਸਾਨਾਂ ਦਾ ਦੋਸ਼- 'ਭਾਜਪਾ ਦੇ ਗੁੰਡਿਆਂ ਨੇ ਕੀਤਾ ਹਮਲਾ, ਸਟੇਜ 'ਤੇ ਕਬਜ਼ਾ ਕਰਨ ਦੀ ਕੀਤੀ ਕੋਸ਼ਿਸ਼
NEXT STORY