ਭਿੱਖੀਵਿੰਡ/ਖਾਲੜਾ (ਸੁਖਚੈਨ,ਅਮਨ) : ਪੰਜਾਬ ਸਰਕਾਰ ਅਤੇ ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੇਸ ਦਰਜ ਕੀਤੇ ਜਾ ਰਹੇ ਹਨ, ਜੋ ਕਿਸਾਨ ਪਰਾਲੀ ਨੂੰ ਅੱਗ ਲਾ ਰਹੇ ਹਨ। ਇਸ ਤਹਿਤ ਭਿੱਖੀਵਿੰਡ ਪੁਲਸ ਅਤੇ ਕੱਚਾ-ਪੱਕਾ ਪੁਲਸ ਨੇ ਵੀ ਦੋ ਕਿਸਾਨਾਂ 'ਤੇ ਕੇਸ ਦਰਜ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਐੱਸ. ਐੱਚ. ਓ. ਚੰਦਰ ਭੂਸ਼ਣ ਨੇ ਦੱਸਿਆ ਕਿ ਏ. ਐੱਸ. ਆਈ. ਹਰਜੀਤ ਸਿੰਘ ਪੁਲਸ ਪਾਰਟੀ ਨਾਲ ਪਿੰਡ ਕਾਲੇ ਨੂੰ ਗਸ਼ਤ ਦੌਰਾਨ ਜਾ ਰਹੇ ਸੀ ਅਤੇ ਪੱਟੀ ਰੋਡ ਪਾਮ ਗਾਰਡ ਪੈਲੇਸ ਨਜ਼ਦੀਕ ਖੇਤ 'ਚ ਪਰਾਲੀ ਨੂੰ ਅੱਗ ਲੱਗਣ ਦੀ ਪੁਲਸ ਪਾਰਟੀ ਨੂੰ ਇਤਲਾਹ ਮਿਲੀ ਕਿ ਇਕ ਕਿਸਾਨ ਨੇ ਖੇਤਾਂ ਅੰਦਰ ਪਰਾਲੀ ਨੂੰ ਅੱਗ ਲਾਈ ਹੋਈ। ਪੁਲਸ ਪਾਰਟੀ ਨੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਪਰਾਲੀ ਨੂੰ ਅੱਗ ਲੱਗੀ ਹੋਈ ਸੀ ਅਤੇ ਸਾਹਿਬ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਭਿੱਖੀਵਿੰਡ 'ਤੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਪੁਲਸ ਥਾਣਾ ਕੱਚਾ ਪੱਕਾ ਦੇ ਏ. ਐੱਸ. ਆਈ. ਨਾਇਬ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸੀ ਤਾਂ ਕਿਸੇ ਨੇ ਇਤਲਾਹ ਦਿੱਤੀ ਕਿ ਪਿੰਡ ਦਿਆਲਪੁਰ ਵਿਖੇ ਖੇਤ ਅੰਦਰ ਕਿਸਾਨ ਵਲੋਂ ਪਰਾਲੀ ਨੂੰ ਅੱਗ ਲਾਈ ਹੋਈ ਹੈ ਅਤੇ ਪੁਲਸ ਪਾਰਟੀ ਨੇ ਮੌਕੇ 'ਤੇ ਜਾ ਕੇ ਵੇਖਿਆ ਤਾਂ ਖੇਤਾਂ ਅੰਦਰ ਅੱਗ ਲੱਗੀ ਹੋਈ ਸੀ, ਜਿਸ 'ਤੇ ਕਾਰਵਾਈ ਕਰਦਿਆਂ ਕਿਸਾਨ ਅਵਤਾਰ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਦਿਆਲਪੁਰ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜੀ. ਐੱਮ. ਸੀ. ਐੱਚ.-32 'ਚ ਡੇਂਗੂ ਨਾਲ 6 ਸਾਲਾ ਬੱਚੇ ਦੀ ਮੌਤ, ਡਾਕਟਰਾਂ 'ਤੇ ਲਾਪਰਵਾਹੀ ਦੇ ਦੋਸ਼
NEXT STORY