ਮੋਹਾਲੀ : ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਕੇਸ 'ਚ ਨਵਾਂ ਅਪਡੇਟ ਆਇਆ ਹੈ। ਫਿਲਹਾਲ ਬਿਕਰਮ ਮਜੀਠੀਆ ਨੂੰ ਮੋਹਾਲੀ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਨੂੰ ਅੱਜ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 14 ਦਿਨ ਹੋਰ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਹੋ ਗਈ ਨਾਕਾਬੰਦੀ, ਵੱਡੀ ਗਿਣਤੀ ਪੁਲਸ ਤਾਇਨਾਤ, ਜਾਰੀ ਹੋਈਆਂ ਸਖ਼ਤ ਹਦਾਇਤਾਂ
ਸੂਤਰਾਂ ਮੁਤਾਬਕ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਦੀ ਅਰਜ਼ੀ ਨੂੰ ਅਦਾਲਤ ਨੇ 5 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਮਜੀਠੀਆ ਦੀ ਨਿਆਂਇਕ ਹਿਰਾਸਤ ਪੂਰੀ ਹੋਣ 'ਤੇ ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਇਸ ਦੇ ਨਾਲ ਹੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਮਜੀਠੀਆ ਨੂੰ 14 ਅਗਸਤ ਨੂੰ ਵੀ ਵੀਡੀਓ ਕਾਨਫਰਸਿੰਗ ਰਾਹੀਂ ਹੀ ਪੇਸ਼ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਆਖਿਰ ਚੁੱਕਿਆ ਗਿਆ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਸਰਕਾਰ ਵਲੋਂ ਇਨ੍ਹਾਂ ਬੱਚਿਆਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਤੁਰੰਤ ਕਾਰਵਾਈ ਦੇ ਦਿੱਤੇ ਨਿਰਦੇਸ਼
NEXT STORY