ਨਾਭਾ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਨਾਭਾ ਜੇਲ ਪਹੁੰਚੇ ਪਰ ਇਨ੍ਹਾਂ ਤਿੰਨਾਂ ਸਾਬਕਾ ਮੰਤਰੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਮਜੀਠੀਆ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਅਕਾਲੀ ਆਗੂ ਜੇਲ੍ਹ ਦੇ ਬਾਹਰ ਲਗਭਗ ਇਕ ਘੰਟਾ ਖੜ੍ਹੇ ਰਹੇ ਪਰ ਇਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਨਿਯਮਾਂ ਮੁਤਾਬਕ ਸਿਰਫ ਪਰਿਵਾਰਕ ਮੈਂਬਰ ਹੀ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਬਾਅਦ ਬਿਨਾਂ ਮਜੀਠੀਆ ਨਾਲ ਮੁਲਾਕਾਤ ਕੀਤੇ ਉਨ੍ਹਾਂ ਨੂੰ ਵਾਪਸ ਪਰਤਣਾ ਪਿਆ। ਇਸ ਮੌਕੇ ਸੀਨੀਅਰ ਲੀਡਰਾਂ ਵੱਲੋਂ ਜੇਲ ਦੇ ਬਾਹਰ ਹੀ ਆਪਣਾ ਰੋਸ ਪ੍ਰਗਟ ਕੀਤਾ ਗਿਆ।
ਪਤਨੀ ਦੇ ਵਾਲ ਕੱਟਣ ਵਾਲਾ ਪਤੀ ਨਾਮਜ਼ਦ
NEXT STORY