ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ‘ਆਪਣੀ ਗ਼ੈਰਕਾਨੂੰਨੀ ਗ੍ਰਿਫ਼ਤਾਰੀ ਤੇ ਰਿਮਾਂਡ’ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਜਸਟਿਸ ਤ੍ਰਿਭੁਵਨ ਦਹੀਆ ਦੇ ਬੈਂਚ ਕੋਲ ਸੰਖੇਪ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਦਲੀਲ ਦਿੱਤੀ ਕਿ ਮਜੀਠੀਆ ਨੇ ਮੋਹਾਲੀ ਅਦਾਲਤ ਵਿਚ 26 ਜੂਨ 2025 ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜੋ ਅਰਥਹੀਣ ਹੋ ਚੁੱਕੀ ਹੈ ਕਿਉਂਕਿ ਉਸ ਮਗਰੋਂ ਨਵੇਂ ਸੰਮਨ ਜਾਰੀ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ ਗਈ ਪਾਬੰਦੀ
ਇਸ ਮਗਰੋਂ ਅਦਾਲਤ ਨੇ ਮਜੀਠੀਆ ਦੇ ਵਕੀਲ ਨੂੰ ਸੋਧੀ ਹੋਈ ਪਟੀਸ਼ਨ ਦਾਖ਼ਲ ਕਰਨ ਲਈ ਕਿਹਾ ਹੈ। ਹਾਲਾਂਕਿ, ਅੱਜ ਮਾਮਲੇ ਵਿਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਅਤੇ ਅਦਾਲਤ ਨੇ ਸੁਣਵਾਈ 8 ਜੁਲਾਈ ਤੱਕ ਮੁਲਤਵੀ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਦਿਨ ਦਿਹਾੜੇ ਡਾਕਟਰ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ ਸੈਂਪਲ ’ਤੇ ਸੁਣਵਾਈ 8 ਨੂੰ
NEXT STORY