ਮੋਹਾਲੀ (ਵੈੱਬ ਡੈਸਕ, ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਹੈ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਮੁੜ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, EXAMS ਦੀਆਂ ਤਾਰੀਖ਼ਾਂ ਦਾ ਐਲਾਨ
ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 2 ਅਗਸਤ ਨੂੰ ਹੋਣੀ ਤੈਅ ਕੀਤੀ ਹੈ। ਬਚਾਅ ਪੱਖ ਵੱਲੋਂ ਬੇਨਤੀ ਕਰਨ 'ਤੇ ਅਦਾਲਤ ਦੇ ਹੁਕਮਾਂ 'ਤੇ ਬਿਕਰਮ ਸਿੰਘ ਮਜੀਠੀਆ ਦੀ ਉਨ੍ਹਾਂ ਦੀ ਪਤਨੀ ਗਨੀਵ ਕੌਰ ਦੇ ਨਾਲ 15 ਮਿੰਟ ਮੁਲਾਕਾਤ ਕਰਵਾਈ ਗਈ ਅਤੇ ਵਕੀਲਾਂ ਨੂੰ ਵੀ ਮਿਲਣ ਦਾ ਸਮਾਂ ਦਿੱਤਾ ਗਿਆ। ਜਾਣਕਾਰੀ ਮੁਤਾਬਕ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਪਿਛਲੀ ਸੁਣਵਾਈ ਦੌਰਾਨ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 21-22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ
ਅੱਜ ਉਨ੍ਹਾਂ ਦੀ ਨਿਆਇਕ ਹਿਰਾਸਤ ਖ਼ਤਮ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਬਿਕਰਮ ਮਜੀਠੀਆ ਨੂੰ ਨਾਭਾ ਜੇਲ੍ਹ ਤੋਂ ਮੋਹਾਲੀ ਅਦਾਲਤ 'ਚ ਲਿਆਂਦਾ ਗਿਆ ਅਤੇ ਇਸ ਦੌਰਾਨ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੀਲੇ ਕਾਰਡ ਧਾਰਕ ਹਰ ਹਾਲਤ ’ਚ ਈ. ਕੇ. ਵਾਈ. ਸੀ. ਕਰਵਾਉਣ
NEXT STORY