ਚੰਡੀਗੜ੍ਹ : ਸਪੀਕਰ ਵਲੋਂ ਵਿਧਾਨ ਸਭਾ ’ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਕਾਂਗਰਸ ਸਰਕਾਰ ’ਤੇ ਵੱਡੇ ਦੋਸ਼ ਲਗਾਏ ਹਨ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਦੋਸ਼ ਲਗਾਇਆ ਕਿ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਇਸ਼ਾਰਾ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਵਿਧਾਨ ਸਭਾ ’ਚੋਂ ਮੁਅੱਤਲ ਕੀਤਾ ਗਿਆ ਹੈ। ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵਲੋਂ ਮੁਲਾਜ਼ਮਾਂ, ਮਹਿੰਗੀ ਬਿਜਲੀ, ਐ¤ਸ. ਸੀ. ਸਕਾਲਰਸ਼ਿਪ, ਕਿਸਾਨ ਖੁਦਕੁਸ਼ੀਆਂ, ਨੌਦੀਪ ਕੌਰ, ਸ਼ਿਵ ਕੁਮਾਰ ਅਤੇ ਕਿਸਾਨ ਅੰਦਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਵਾਂਸ਼ਹਿਰ ਦੇ ਨੌਜਵਾਨ ਰਣਜੀਤ ਸਿੰਘ ਦਾ ਮੁੱਦਾ ਚੁੱਕਿਆ ਗਿਆ ਸੀ, ਜਦਕਿ ਇਨ੍ਹਾਂ ਸਾਰੇ ਮਾਮਲਿਆਂ ’ਤੇ ਜਵਾਬ ਦੇਣ ਬਜਾਏ ਉਨ੍ਹਾਂ ਨੂੰ ਸੈਸ਼ਨ ਤੋਂ ਹੀ ਮੁਅੱਤਲ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਭਗਵੰਤ ਮਾਨ ਦੀਆਂ ਖਰੀਆਂ-ਖਰੀਆਂ, ਦਿੱਤਾ ਵੱਡਾ ਬਿਆਨ
ਮਜੀਠੀਆ ਨੇ ਆਖਿਆ ਕਿ ਆਉਂਦੇ ਦਿਨਾਂ ਨੂੰ ਸਰਕਾਰ ਆਪਣਾ ਬਜਟ ਪੇਸ਼ ਕਰਨ ਜਾ ਰਹੀ ਹੈ, ਸਰਕਾਰ ਨੂੰ ਪਤਾ ਹੈ ਕਿ ਅਕਾਲੀ ਦਲ ਇਨ੍ਹਾਂ ਦਾ ਵਿਰੋਧ ਕਰਦੇ ਹੋਏ ਇਨ੍ਹਾਂ ਨੂੰ ਜਗ-ਜ਼ਾਹਰ ਕਰੇਗਾ, ਇਸੇ ਦੇ ਚੱਲਦੇ ਮੁੱਖ ਮੰਤਰੀ ਵਲੋਂ ਸਪੀਕਰ ਤੋਂ ਉਨ੍ਹਾਂ ਨੂੰ ਮੁਅੱਤਲ ਕਰਵਾਇਆ ਗਿਆ ਹੈ। ਮਜੀਠੀਆ ਨੇ ਕਿਹਾ ਕਿ ਸਰਕਾਰ ਗਲਤਫਹਿਮੀ ਵਿਚ ਹੈ ਕਿ ਅਕਾਲੀ ਦਲ ਦੱਬ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਦੀਆਂ ਨਾਕਾਮੀਆਂ ਚੁੱਕਦੇ ਰਹਾਂਗੇ।
ਇਹ ਵੀ ਪੜ੍ਹੋ : ਖਮਾਣੋਂ ਦੇ ਹਰਜਿੰਦਰ ਸਿੰਘ ਦੀ ਕੈਨੇਡਾ 'ਚ ਮੌਤ
ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖਤਾਰ ਅੰਸਾਰੀ ਵਰਗੇ ਗੈਂਗਸਟਰ ’ਤੇ ਤਾਂ ਕੋਰੋੜਾਂ ਰੁਪਏ ਦਾ ਖਰਚਾ ਕਰ ਸਕਦੀ ਹੈ ਜਦਕਿ ਦਿੱਲੀ ਦੀਆਂ ਜੇਲਾਂ ਵਿਚ ਡੱਕੇ ਪੰਜਾਬੀਆਂ ਕਿਸਾਨਾਂ ਦੀ ਰਿਹਾਈ ਲਈ ਕੁੱਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਨਹੀਂ ਸਗੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸ਼ਮੇਸ਼ਰ ਸਿੰਘ ਦੂਲੋ ਅਤੇ ਕਾਂਗਰਸ ਦੇ ਹੀ ਕਈ ਵਿਧਾਇਕ ਆਪਣੀਆਂ ਹੀ ਸਰਕਾਰ ਦੀਆਂ ਨਕਾਮੀਆਂ ਜਗ-ਜ਼ਾਹਰ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੈਗ ਦੀ ਰਿਪੋਰਟ ਵੀ ਆਖ ਰਹੀ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ’ਤੇ ਕਰਜ਼ੇ ਦਾ ਭਾਰ ਦੁੱਗਣਾ ਹੋਵੇਗਾ। ਇਸ ਤੋਂ ਇਲਾਵਾ ਜਿਹੜੇ ਕਿਸਾਨੀ ਐਕਟ ਦੀ ਕਾਂਗਰਸ ਗੱਲ ਕਰ ਰਹੀ, ਉਹ ਅੱਜ ਤਕ ਲਾਗੂ ਨਹੀਂ ਹੋਇਆ ਅਤੇ ਨਾ ਹੀ ਕੋਈ ਕਿਸਾਨ ਉਸ ਤੋਂ ਪ੍ਰਭਾਵਤ ਹੋਇਆ ਹੈ। ਕਾਂਗਰਸ ਸਰਕਾਰ ਸੱਚਾਈ ਸੁਣਨਾ ਹੀ ਨਹੀਂ ਚਾਹੁੰਦੇ ਜਿਸ ਦੇ ਚੱਲਦੇ ਅਕਾਲੀ ਦਲ ਨੂੰ ਮੁਅੱਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਫ਼ਤਿਹਗੜ੍ਹ ਸਾਹਿਬ 'ਚ ਤੜਕੇ ਤਿੰਨ ਵਜੇ ਵੱਡੀ ਵਾਰਦਾਤ, ਏ. ਟੀ. ਐੱਮ. ਪੁੱਟ ਕੇ ਲੈ ਗਏ ਲੁਟੇਰੇ
ਨੋਟ - ਸਪੀਕਰ ਵਲੋਂ ਅਕਾਲੀ ਦਲ ਨੂੰ ਵਿਧਾਨ ਸਭਾ 'ਚੋਂ ਮੁਅੱਤਲ ਕਰਨ ਦੇ ਫ਼ੈਸਲੇ ਨੂੰ ਤੁਸੀਂ ਕਿਵੇਂ ਦੇਖਦੇ ਹੋ?
ਬੱਸ 'ਚ ਬੈਠੀ ਕੁੜੀ ਨਾਲ ਛੇੜਛਾੜ 'ਤੇ ਵਧਿਆ ਵਿਵਾਦ ,ਕੁੱਟਮਾਰ ਦੀ ਵੀਡੀਓ ਵਾਇਰਲ
NEXT STORY