ਅੰਮ੍ਰਿਤਸਰ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ। ਵਿਜੀਲੈਂਸ ਦੇ ਐੱਸ. ਐੱਸ. ਪੀ. ਲਖਬੀਰ ਸਿੰਘ ਦੀ ਅਗਵਾਈ ਵਿਚ ਟੀਮ ਮਜੀਠੀਆ ਦੇ ਘਰ ਪਹੁੰਚੀ ਅਤੇ ਰੇਡ ਕੀਤੀ। ਇਹ ਰੇਡ ਨਸ਼ੇ ਦੇ ਮਾਮਲੇ ਵਿਚ ਕੀਤੀ ਗਈ ਹੈ। ਇਕੋ ਸਮੇਂ ਮਜੀਠੀਆ ਦੇ ਲਗਭਗ 15 ਟੀਕਾਣਿਆਂ 'ਤੇ ਇਕੱਠਿਆਂ ਰੇਡ ਕੀਤੀ ਗਈ।
ਇਹ ਵੀ ਪੜ੍ਹੋ : ਪਟਿਆਲਾ 'ਚ ਖ਼ਤਰੇ ਨੂੰ ਦੇਖਦਿਆਂ ਲੋਕਾਂ ਨੇ ਖਿੱਚੀ ਤਿਆਰੀ, ਘਰਾਂ ਦੇ ਗੇਟ ਬੰਦ ਕਰਨੇ ਕੀਤੇ ਸ਼ੁਰੂ
ਇਸ ਦਰਮਿਆਨ ਬਿਕਰਮ ਮਜੀਠੀਆ ਦੀ ਵਿਜੀਲੈਂਸ ਦੇ ਐੱਸ. ਐੱਸ. ਪੀ. ਨਾਲ ਤਿੱਖੀ ਬਹਿਸ ਵੀ ਹੋਈ। ਵਿਜੀਲੈਂਸ ਐੱਸ. ਐੱਸ. ਪੀ. ਨੇ ਇਹ ਵੀ ਕਿਹਾ ਕਿ ਮਜੀਠੀਆ ਕਾਨੂੰਨੀ ਕੰਮ ਵਿਚ ਅੜਿੱਕਾ ਪਾਉਣ ਦੀ ਯਤਨ ਕਰ ਰਹੇ ਹਨ।
ਇਹ ਵੀ ਪੜ੍ਹੋ : ਸਕੂਲ ਖੁੱਲ੍ਹਣ ਤੋਂ ਪਹਿਲਾਂ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ
NEXT STORY