ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੇਅਦਬੀ ਮਾਮਲੇ ਸਬੰਧੀ ਜਾਂਚ ਕਰ ਰਹੀ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) 'ਤੇ ਕਾਂਗਰਸ ਦੇ ਇਸ਼ਾਰਿਆਂ 'ਤੇ ਕੰਮ ਕਰਨ ਦੇ ਦੋਸ਼ ਲਾਏ ਹਨ। ਇਸ ਮੌਕੇ ਮਜੀਠੀਆ ਨੇ ਐਸ. ਆਈ. ਟੀ. ਵੱਲੋਂ ਕਾਂਗਰਸ ਪਾਰਟੀ ਦੇ ਇਸ਼ਾਰਿਆਂ 'ਤੇ ਕੀਤੀ ਜਾ ਪੜਤਾਲ ਦੇ ਸਬੂਤ ਵੀ ਮੀਡੀਆ ਅੱਗੇ ਪੇਸ਼ ਕੀਤੇ।
ਇਹ ਵੀ ਪੜ੍ਹੋ : 'ਜੈਪਾਲ' ਐਨਕਾਊਂਟਰ ਮਗਰੋਂ ਪਹਿਲੀ ਵਾਰ ਸਾਹਮਣੇ ਆਇਆ ਗੈਂਗਸਟਰ 'ਰਿੰਦਾ', ਯੂ-ਟਿਊਬ 'ਤੇ ਕੀਤੇ ਵੱਡੇ ਖ਼ੁਲਾਸੇ
ਮਜੀਠੀਆ ਨੇ ਕਿਹਾ ਕਿ ਇਸ ਜਾਂਚ ਸਬੰਧੀ ਹਾਈਕੋਰਟ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ। ਮਜੀਠੀਆ ਨੇ ਕਿਹਾ ਨਵੀਂ ਐਸ. ਆਈ. ਟੀ. 'ਚ ਸਿਰਫ ਤਿੰਨ ਮੈਂਬਰ ਸਨ ਪਰ ਇਸ 'ਚ ਸਿਆਸੀ ਦਖ਼ਲ-ਅੰਦਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਨਵੀਂ ਐਸ. ਆਈ. ਟੀ. ਖ਼ਿਲਾਫ਼ ਅਕਾਲੀ ਦਲ ਵੱਲੋਂ ਚੰਡੀਗੜ੍ਹ 'ਚ ਪਰਚਾ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਹੀ ਚੰਡੀਗੜ੍ਹ ਦਾ ਐਸ. ਐਸ. ਪੀ. ਪੰਜਾਬ ਸਰਕਾਰ ਵੱਲੋਂ ਲਾਇਆ ਜਾਂਦਾ ਹੈ ਪਰ ਫਿਰ ਵੀ ਕਾਨੂੰਨ ਸਭ ਤੋਂ ਉੱਪਰ ਹੈ।
ਇਹ ਵੀ ਪੜ੍ਹੋ : ਹਾਈਕਮਾਨ ਦੇ ਨੁਕਤਿਆਂ ’ਤੇ ਹਰਕਤ ’ਚ ਆਏ 'ਕੈਪਟਨ', ਖੇਤ ਕਾਮਿਆਂ ਲਈ ਕੀਤਾ ਵੱਡਾ ਐਲਾਨ
ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਬਾਰੇ ਕਾਂਗਰਸ ਸਰਕਾਰ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ। ਐਸ. ਆਈ. ਟੀ. ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕਰਨ ਦੇ ਮਾਮਲੇ ਸਬੰਧੀ ਬੋਲਦਿਆਂ ਮਜੀਠੀਆ ਨੇ ਕਿਹਾ ਕਿ ਸੁਖਬੀਰ ਬਾਦਲ ਐਸ. ਆਈ. ਟੀ. ਅੱਗੇ ਜ਼ਰੂਰ ਪੇਸ਼ ਹੋਣਗੇ ਅਤੇ ਪੂਰੀ ਤਰ੍ਹਾਂ ਉਸ ਨੂੰ ਸਹਿਯੋਗ ਕਰਨਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਨਵਜੋਤ ਸਿੱਧੂ' ਨੂੰ ਪੰਜਾਬ ਪ੍ਰਧਾਨ ਬਣਾਉਣਾ ਚਾਹੁੰਦੀ ਹੈ ਹਾਈਕਮਾਨ, ਕੈਪਟਨ ਨੂੰ ਮਨਜ਼ੂਰ ਨਹੀਂ
ਮਜੀਠੀਆ ਨੇ ਕਿਹਾ ਕਿ ਜੇਕਰ ਐਸ. ਆਈ. ਟੀ. ਵੱਲੋਂ ਸਿਆਸਤ ਕੀਤੀ ਗਈ ਤਾਂ ਫਿਰ ਉਸ ਨੂੰ ਸੱਚਾਈ ਵੀ ਦੱਸੀ ਜਾਵੇਗੀ। ਮਜੀਠੀਆ ਨੇ ਇਸ ਮੌਕੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਵਿਨ੍ਹੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਲਈ ਕੋਈ ਕੰਮ ਨਹੀਂ ਕੀਤਾ ਹੈ ਅਤੇ ਹੁਣ ਬੇਅਦਬੀ ਦੇ ਮੁੱਦਿਆਂ 'ਤੇ ਰੱਜ ਕੇ ਸਿਆਸਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਕਿਸੇ ਨਾ ਕਿਸੇ ਤਰ੍ਹਾਂ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ
NEXT STORY