ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗ੍ਰਿਫ਼ਤਾਰੀ 'ਤੇ ਰੋਕ ਲਾਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਸੁਖਪਾਲ ਖਹਿਰਾ ਦੇ ਜੇਲ੍ਹ 'ਚ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਟਿਕਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ 'ਤੇ ਜਬਰ-ਜ਼ਿਨਾਹ ਵਰਗੇ ਗੰਭੀਰ ਇਲਜ਼ਾਮ ਲੱਗੇ ਹਨ ਅਤੇ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਨਿਕਲਣ ਦੇ ਬਾਵਜੂਦ ਗ੍ਰਿਫ਼ਤਾਰੀ ਨਹੀਂ ਹੋ ਰਹੀ ਹੈ।
ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ 'ਰਾਹੁਲ ਗਾਂਧੀ', ਜਾਣੋ ਪੂਰਾ ਪ੍ਰੋਗਰਾਮ
ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਲੋਕਤੰਤਰ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਰਾਜ 'ਚ ਮਜੀਠੀਆ ਲਈ ਵੱਖਰੇ ਕਾਨੂੰਨ, ਜਦੋਂ ਕਿ ਦੂਜੇ ਆਗੂਆਂ ਲਈ ਵੱਖਰੇ ਕਾਨੂੰਨ ਹਨ। ਮਜੀਠੀਆ ਨੇ ਕਿਹਾ ਕਿ ਕਾਂਗਰਸ 2 ਕਾਨੂੰਨ ਚਲਾ ਰਹੀ ਹੈ। ਇਸ ਮੌਕੇ ਮਜੀਠੀਆ ਵੱਲੋਂ ਡੀ. ਜੀ. ਪੀ. ਚਟੋਪਾਧਿਆਏ 'ਤੇ ਵੀ ਗੰਭੀਰ ਦੋਸ਼ ਲਾਏ ਗਏ। ਉਨ੍ਹਾਂ ਨੇ ਕਿਹਾ ਕਿ ਚਟੋਪਾਧਿਆਏ ਦੇ ਨਿਰਦੇਸ਼ 'ਤੇ ਹੀ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮਜੀਠੀਆ ਨੇ ਕਿਹਾ ਕਿ ਉਨ੍ਹਾਂ ਦੇ ਘਰ ਆ ਕੇ ਪੁਲਸ ਨੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਤਨੀ ਅਤੇ ਬੱਚਾ ਕੋਰੋਨਾ ਪਾਜ਼ੇਟਿਵ ਸੀ, ਜਿਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਗਿਆ, ਜਦੋਂ ਕਿ ਉਹ ਘਰ 'ਚ ਮੌਜੂਦ ਨਹੀਂ ਸੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਨੇ ਗਣਤੰਤਰ ਦਿਹਾੜੇ ਦੀ ਪੰਜਾਬ ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਉਨ੍ਹਾਂ ਕਿਹਾ ਕਿ ਕਾਨੂੰਨ ਸਾਡੇ ਲਈ ਵੱਖਰਾ ਕਿਵੇਂ ਹੋ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਜਿੰਨਾ ਮਰਜ਼ੀ ਜ਼ੋਰ ਲਾ ਲਵੇ ਪਰ ਜਿੱਤ ਸੱਚ ਦੀ ਹੀ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਾਰਾ ਜ਼ੋਰ ਇਸ ਗੱਲ 'ਤੇ ਲਾਇਆ ਹੋਇਆ ਹੈ ਕਿ ਮਜੀਠੀਆ ਚੋਣਾਂ ਨਾ ਲੜ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਮੈਨੂੰ ਜੇਲ੍ਹ 'ਚ ਬੰਦ ਕਰਨਾ ਚਾਹੁੰਦੀ ਹੈ ਤਾਂ ਜੋ ਮੈਂ ਚੋਣ ਪ੍ਰਚਾਰ ਨਾ ਕਰ ਸਕਾਂ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕਾਂਗਰਸ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਚੋਣ ਕਮਿਸ਼ਨ ਨੂੰ ਵੀ ਅਪੀਲ ਕਰਦੇ ਹਨ ਕਿ ਕਾਂਗਰਸ ਨੇ ਹਾਈਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਕਿਉਂ ਉਡਾਈਆਂ, ਇਸ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਭਾਵੇਂ ਜੋ ਕੁੱਝ ਵੀ ਕਰ ਲਵੇ ਪਰ ਅਖ਼ੀਰ 'ਚ ਸੱਚਾਈ ਦੀ ਹੀ ਜਿੱਤ ਹੋਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬੇਅਦਬੀ ਦੇ ਮੁੱਦੇ 'ਤੇ ਸਿਆਸਤ ਕਰਨ ਵਾਲਿਆਂ ਨੂੰ ਭੁਗਤਣੇ ਪੈਣਗੇ ਗੰਭੀਰ ਨਤੀਜੇ: ਸੁਖਬੀਰ ਬਾਦਲ (ਵੀਡੀਓ)
NEXT STORY