ਮੋਹਾਲੀ (ਵੈੱਬ ਡੈਸਕ, ਪਰਦੀਪ) : ਡਰਗੱਜ਼ ਮਾਮਲੇ 'ਚ ਪਟਿਆਲਾ ਜੇਲ੍ਹ 'ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੋਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਬਿਕਰਮ ਮਜੀਠੀਆ ਦੀ ਨੂੰ ਮੁੜ 22 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : 'ਐਗਜ਼ਿਟ ਪੋਲ' ਆਉਂਦੇ ਹੀ 'ਆਪ' ਉਮੀਦਵਾਰਾਂ ਨੂੰ ਮਿਲਣ ਲੱਗੀਆਂ ਵਧਾਈਆਂ, ਲੱਡੂ ਬਣਾਉਣ ਦੇ ਦਿੱਤੇ ਆਰਡਰ
ਇਸ ਤਰ੍ਹਾਂ ਹੁਣ ਬਿਕਰਮ ਮਜੀਠੀਆ 22 ਮਾਰਚ ਤੱਕ ਪਟਿਆਲਾ ਜੇਲ੍ਹ 'ਚ ਨਿਆਇਕ ਹਿਰਾਸਤ 'ਚ ਰਹਿਣਗੇ। ਇਸ ਬਾਰੇ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ 'ਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ 'ਤੇ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਹੋ ਰਹੀ ਖ਼ਤਮ, ਅਦਾਲਤ 'ਚ ਪੇਸ਼ ਕੀਤਾ ਜਾ ਸਕਦੈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਰਕਾਰ ਕਿਸੇ ਦੀ ਵੀ ਬਣੇ, ਵੱਡਾ ਸਵਾਲ- ਕਿੱਥੋਂ ਆਉਣਗੇ ਚੋਣ ਵਾਅਦਿਆਂ ਲਈ 33 ਹਜ਼ਾਰ ਕਰੋੜ ਰੁਪਏ
NEXT STORY