ਮੋਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ 'ਚ ਮੁੜ ਪੇਸ਼ੀ ਹੋਈ। ਕੇਸ ਦੀ ਸੁਣਵਾਈ ਦੌਰਾਨ ਮਜੀਠੀਆ ਦੀ ਨਿਆਇਕ ਹਿਰਾਸਤ 'ਚ ਫਿਰ ਵਾਧਾ ਕਰ ਦਿੱਤਾ ਗਿਆ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 4 ਮਈ ਤੱਕ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਦੀ ਢੇਸੀ ਨਾਲ ਮੁਲਾਕਾਤ 'ਤੇ ਸਿਆਸੀ ਘਮਸਾਨ, AAP ਨੇ ਕੀਤਾ ਪਲਟਵਾਰ
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਪਿਛਲੇ 2 ਮਹੀਨਿਆਂ ਤੋਂ ਪਟਿਆਲਾ ਜੇਲ੍ਹ 'ਚ ਬੰਦ ਹਨ। ਮਜੀਠੀਆ ਨੇ ਡਰਗੱਜ਼ ਕੇਸ ਮਾਮਲੇ 'ਚ ਬੀਤੀ 24 ਫਰਵਰੀ ਨੂੰ ਮੋਹਾਲੀ ਅਦਾਲਤ 'ਚ ਆਤਮ-ਸਮਰਪਣ ਕਰ ਦਿੱਤਾ ਸੀ, ਜਿੱਥੋਂ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਪਰ ਕੇਸ 'ਚ ਲੱਗੀਆਂ ਧਾਰਾਵਾਂ ਕਾਰਨ ਹੇਠਲੀ ਅਦਾਲਤ ਤੋਂ ਜ਼ਮਾਨਤ ਨਹੀਂ ਮਿਲ ਸਕੀ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਵਿਸ਼ੇਸ਼ ਬੁਲੇਟਿਨ ਜਾਰੀ, ਇਸ ਤਾਰੀਖ਼ ਤੋਂ ਧੂੜ ਭਰੀ ਹਨ੍ਹੇਰੀ ਤੇ ਮੀਂਹ ਪੈਣ ਦੀ ਸੰਭਾਵਨਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਤਨੀ ਨਾਲ ਜ਼ਬਰੀ ਸਬੰਧ ਬਣਾਉਣ ਤੇ ਕੁੱਟਮਾਰ ਕਰਨ ਦੇ ਦੋਸ਼ ’ਚ ਪਤੀ ਖ਼ਿਲਾਫ਼ ਪਰਚਾ ਦਰਜ
NEXT STORY