ਚੰਡੀਗੜ੍ਹ (ਹਾਂਡਾ) : ਡਰੱਗਜ਼ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਮਜੀਠੀਆ ਦੇ ਕੇਸ ਨੂੰ ਲੈ ਕੇ ਅਦਾਲਤ ਵੱਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਬਰ-ਜ਼ਿਨਾਹ ਮਾਮਲੇ ਨੂੰ ਲੈ ਕੇ ਅਦਾਲਤ 'ਚ ਆਤਮ-ਸਮਰਪਣ ਕਰ ਸਕਦੇ ਨੇ 'ਸਿਮਰਜੀਤ ਬੈਂਸ'
ਜਸਟਿਸ ਮਸੀਹ ਨੇ ਅੱਜ ਫ਼ੈਸਲਾ ਸੁਣਾਉਣ ਦੀ ਬਜਾਏ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਅਤੇ ਕੇਸ ਦੂਜੀ ਅਦਾਲਤ 'ਚ ਰੈਫ਼ਰ ਕੀਤੇ ਜਾਣ ਦੀ ਗੱਲ ਕਹੀ। ਜਸਟਿਸ ਮਸੀਹ ਦੀ ਬੈਂਚ ਨੇ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਹੁਣ ਇਹ ਕੇਸ ਹਾਈਕੋਰਟ ਦੇ ਮੁੱਖ ਜੱਜ ਕੋਲ ਜਾਵੇਗਾ।
ਇਹ ਵੀ ਪੜ੍ਹੋ : ਟਾਂਡਾ 'ਚ ਵਾਪਰੇ ਦਰਦਨਾਕ ਹਾਦਸੇ ਨੇ ਵਿਛਾਏ ਮੌਤ ਦੇ ਸੱਥਰ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ (ਤਸਵੀਰਾਂ)
ਇਸ ਤੋਂ ਬਾਅਦ ਮੁੱਖ ਜੱਜ ਇਸ ਮਾਮਲੇ ਨੂੰ ਕਿਸੇ ਦੂਜੇ ਬੈਂਚ ਨੂੰ ਦੇਣਗੇ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ 'ਚ ਦੋਸ਼ੀ ਬਿਕਰਮ ਮਜੀਠੀਆ ਨੇ ਜ਼ਮਾਨ ਪਟੀਸ਼ਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਪੀਕਰ ਕੁਲਤਾਰ ਸੰਧਵਾ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਤਖ਼ਤ ਸ੍ਰੀ ਕੇਸਗੜ ਸਾਹਿਬ ਹੋਏ ਨਤਮਸਤਕ
NEXT STORY