ਨਾਭਾ (ਰਾਹੁਲ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਕੋਲ ਸਿੱਟ ਦੀ ਟੀਮ ਪੁੱਜੀ। ਟੀਮ ਵਲੋਂ ਬਿਕਰਮ ਮਜੀਠੀਆ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ।
ਇਸ ਮੌਕੇ ਸਿੱਟ ਦੇ ਮੁਖੀ ਵਰੁਣ ਸ਼ਰਮਾ ਨੇ ਪ੍ਰੈੱਸ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ। ਨਾਭਾ ਕੋਤਵਾਲੀ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਐੱਸ. ਐੱਸ. ਪੀ. ਵਰੁਣ ਸ਼ਰਮਾ ਸਿੱਟ ਦੇ ਮੁਖੀ ਹਨ ਅਤੇ ਉਨ੍ਹਾਂ ਵੱਲੋਂ ਬਿਕਰਮ ਮਜੀਠੀਆ ਤੋਂ ਪੁੱਛਗਿਛ ਕੀਤੀ ਗਈ ਹੈ।
GNDU ਦੇ ਵਾਈਸ ਚਾਂਸਲਰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਪੇਸ਼, ਸਿੰਘ ਸਾਹਿਬ ਨੂੰ ਦਿੱਤਾ ਸਪਸ਼ਟੀਕਰਨ
NEXT STORY