ਚੰਡੀਗੜ੍ਹ : ਐੱਨ. ਡੀ. ਪੀ. ਐੱਸ. ਮਾਮਲੇ ਵਿਚ ਫਸੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਨੇ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 20 ਦਸੰਬਰ ਨੂੰ ਮੋਹਾਲੀ ਵਿਚ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਮੋਹਾਲੀ ਅਦਾਲਤ ਵਿਚ ਜ਼ਮਾਨਤ ਮੰਗੀ ਸੀ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਖ਼ਿਲਾਫ਼ ਰਾਣਾ ਗੁਰਜੀਤ ਸਿੰਘ ਨੇ ਸੁੱਟਿਆ ‘ਚਿੱਠੀ ਬੰਬ’, ਕੀਤੀ ਪਾਰਟੀ ’ਚੋਂ ਕੱਢਣ ਦੀ ਮੰਗ
10 ਜਨਵਰੀ ਨੂੰ ਹਾਈਕੋਰਟ ਨੇ ਦਿੱਤੀ ਸੀ ਜ਼ਮਾਨਤ
ਦੱਸਣਯੋਗ ਹੈ ਕਿ ਲੰਘੀ 10 ਜਨਵਰੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੇ ਮਾਮਲੇ ਵਿਚ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਹੁਕਮ ਦਿੱਤੇ ਸਨ। ਇਥੇ ਹੀ ਬਸ ਨਹੀਂ ਹਾਈਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਵੀ ਰੋਕ ਲਗਾ ਦਿੱਤੀ ਸੀ। ਬਿਕਰਮ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵਲੋਂ ਵੀ ਯਤਨ ਕੀਤੇ ਜਾ ਰਹੇ ਸਨ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਹੋਈ ਸੁਣਵਾਈ ਵਿਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਹੁਣ ਜਦੋਂ ਇਕ ਵਾਰ ਫਿਰ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਝਟਕਾ ਦਿੰਦੇ ਹੋਏ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ ਤਾਂ ਮਜੀਠੀਆ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਫਿਰ ਲਟਕਦੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ : ਨਾਕਾ ਤੋੜ ਕੇ ਭੱਜੇ ਸਕਾਰਪੀਓ ਸਵਾਰ, ਨੌਜਵਾਨ ਦੇ ਹੱਥੋਂ ਡਿੱਗਾ ਲਿਫਾਫਾ, ਜਦੋਂ ਪੁਲਸ ਨੇ ਦੇਖਿਆ ਤਾਂ ਉੱਡੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਦਵਾਈ ਦੇ ਭੁਲੇਖੇ ਨਿਗਲੀ ਜ਼ਹਿਰੀਲੀ ਚੀਜ਼, 45 ਸਾਲਾਂ ਵਿਅਕਤੀ ਦੀ ਹੋਈ ਮੌਤ
NEXT STORY