ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਹੋਈ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਪੰਜਾਬ ਪੁਲਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ’ਚ ਤਾਇਨਾਤ ਅਧਿਕਾਰੀਆਂ ’ਤੇ ਆਧਾਰਿਤ ਐੱਸ. ਆਈ. ਟੀ. ਇਕ ਵਾਰ ਫਿਰ ਤੋਂ ਐਕਸ਼ਨ ਮੋਡ ’ਚ ਆ ਗਈ ਹੈ। ਪਤਾ ਲੱਗਿਆ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪਣੇ ਪੱਖ ’ਚ ਫ਼ੈਸਲਾ ਹੋਣ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਪੁਲਸ ਹੈੱਡਕੁਆਰਟਰ ’ਚ ਬੈਠਕ ਬੁਲਾਈ ਹੈ ਤਾਂ ਕਿ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਰਣਨੀਤੀ ਤੈਅ ਕਰਕੇ ਟੀਮਾਂ ਦਾ ਗਠਨ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਕੇਸ ’ਤੇ ਏ. ਆਈ. ਜੀ. ਬਲਰਾਜ ਸਿੰਘ ਦੀ ਅਗਵਾਈ ’ਚ ਕੰਮ ਕਰ ਰਹੀ ਐੱਸ. ਆਈ. ਟੀ. ਵੱਲੋਂ ਹਾਈਕੋਰਟ ਦੇ ਫ਼ੈਸਲੇ ਦੇ ਤੁਰੰਤ ਬਾਅਦ ਹੀ ਅੱਗੇ ਕੀਤੀ ਜਾਣ ਵਾਲੀ ਕਾਰਵਾਈ ਤੈਅ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ, ਹਾਲਾਂਕਿ ਮੰਗਲਵਾਰ ਨੂੰ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਸੀਨੀਅਰ ਅਧਿਕਾਰੀਆਂ ਤੋਂ ਨਿਰਦੇਸ਼ ਲੈਣ ਲਈ ਵੀ ਇਕ ਬੈਠਕ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ CM 'ਤੇ ਨਵਜੋਤ ਸਿੱਧੂ ਦਾ ਵੱਡਾ ਬਿਆਨ, 'ਤਿੰਨ-ਤਿੰਨ ਲਾੜੇ, ਸਵਯੰਬਰ ਰਚਣਗੇ'
ਇਸ ਤੋਂ ਬਾਅਦ ਹੀ ਗ੍ਰਿਫ਼ਤਾਰੀ ਲਈ ਨਵੀਆਂ ਟੀਮਾਂ ਦਾ ਗਠਨ ਕੀਤਾ ਜਾਵੇਗਾ। ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪਹਿਲਾਂ ਕੋਸ਼ਿਸ਼ ਕਰਦੀਆਂ ਰਹੀਆਂ ਟੀਮਾਂ ਨੂੰ ਫਿਰ ਤੋਂ ਐਕਟਿਵ ਕੀਤਾ ਜਾਵੇਗਾ ਤਾਂ ਕਿ ਪਹਿਲਾਂ ਤੋਂ ਮਾਰਕ ਕੀਤੀਆਂ ਸੰਭਾਵਿਕ ਲੁਕਣ ਦੀਆਂ ਜਗ੍ਹਾਵਾਂ ’ਤੇ ਨਿਗਰਾਨੀ ਰੱਖੀ ਜਾ ਸਕੇ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ, ਉਮੀਦਵਾਰ ਨਾਲ RO ਕੋਲ ਜਾ ਸਕਣਗੇ ਸਿਰਫ 2 ਵਿਅਕਤੀ
ਧਿਆਨ ਰਹੇ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਤੋਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਹੁਣ ਬਿਕਰਮ ਸਿੰਘ ਮਜੀਠੀਆ ਕੋਲ ਡਬਲ ਬੈਂਚ ਦੇ ਕੋਲ ਪਟੀਸ਼ਨ ਲਗਾਉਣ ਜਾਂ ਫਿਰ ਸਿੱਧੇ ਸੁਪਰੀਮ ਕੋਰਟ ’ਚ ਬੇਨਤੀ ਕਰਨ ਦੇ ਵਿਕਲਪ ਮੌਜੂਦ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਵਿਧਾਨ ਸਭਾ ਚੋਣਾਂ 2022 : ਉਮੀਦਵਾਰ ਅੱਜ ਤੋਂ ਭਰ ਸਕਣਗੇ ਨਾਮਜ਼ਦਗੀ ਪੱਤਰ
NEXT STORY