ਨਾਭਾ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਹਨ। ਡੇਰਾ ਮੁਖੀ 11 ਵਜੇ ਕਰੀਬ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਦੋਵਾਂ ਦਰਮਿਆਨ ਇਹ ਬੈਠਕ ਅੱਧੇ ਘੰਟੇ ਦੇ ਕਰੀਬ ਚੱਲੀ। ਹਾਲਾਂਕਿ ਇਸ ਮੁਲਾਕਾਤ ਮਗਰੋਂ ਡੇਰਾ ਮੁਖੀ ਜੇਲ੍ਹ ਦੇ ਬਾਹਰ ਇਕੱਤਰ ਸੰਗਤ ਨੂੰ ਵੀ ਮਿਲੇ। ਜੇਲ੍ਹ ਮਗਰੋਂ ਡੇਰਾ ਬਿਆਸ ਮੁਖੀ ਨਾਭਾ ਦੇ ਸ਼ਾਹੀ ਪਰਿਵਾਰ ਦੇ ਵੰਸ਼ਜਾਂ ਨੂੰ ਮਿਲਣ ਲਈ ਹੀਰਾ ਮਹਿਲ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਗਏ। ਡੇਰਾ ਮੁਖੀ ਚੋਪਰ ਰਾਹੀਂ ਪਹਿਲਾਂ ਨਾਭਾ ਪਹੁੰਚੇ, ਜਿੱਥੋਂ ਉਹ ਆਪਣੀ ਕਾਰ ਵਿਚ ਬੈਠੇ ਕੇ ਨਾਭਾ ਜੇਲ੍ਹ ਲਈ ਰਵਾਨਾ ਹੋਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਡੇਰਾ ਮੁਖੀ ਦੀ ਆਮਦ ਤੋਂ ਪਹਿਲਾਂ ਨਾਭਾ ਜੇਲ੍ਹ ਦੇ ਬਾਹਰ ਸੁਰੱਖਿਆ ਬੇਹੱਦ ਸਖ਼ਤ ਕਰ ਦਿੱਤੀ ਗਈ। ਇਸ ਤੋਂ ਇਲਾਵਾ ਪੁਲਸ ਵੱਲੋਂ ਸ਼ਹਿਰ ਦੇ ਹੋਰ ਹਿੱਸਿਆਂ ਵਿਚ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਇਥੇ ਇਹ ਵੀ ਦੱਸਣਯੋਗ ਹੈ ਕਿ ਡੇਰਾ ਬਿਆਸ ਮੁਖੀ ਅੱਜ ਨਾਭਾ ਬਲਾਕ ਦੇ ਪਿੰਡ ਬੌੜਾ ਵਿਖੇ ਨਵੇਂ ਡੇਰੇ ਦਾ ਉਦਘਾਟਨ ਵੀ ਕਰਨਗੇ। ਯਾਦ ਰਹੇ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ, ਗੁਆਂਢੀ ਵੀ ਨਹੀਂ ਬਖਸ਼ੇ ਜਾਣਗੇ ਜੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲਾਈਫ ਇੰਸ਼ੋਰੈਂਸ ਕੈਂਸਲ ਕਰਵਾਉਣੀ ਵਿਅਕਤੀ ਨੂੰ ਪਈ ਮਹਿੰਗੀ, ਉਹ ਹੋਇਆ ਜੋ ਸੋਚਿਆ ਨਾ ਸੀ
NEXT STORY