ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਮਜੀਠੀਆ ਨੇ ਕਿਹਾ ਕਿ ਇਕ ਪਾਸੇ ਬਜਟ ਸੈਸ਼ਨ ਦੇ ਪਹਿਲੇ ਦਿਨ ਸਰਕਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਆਪਣੀ ਪਿੱਠ ਥਪਥਪਾ ਰਹੀ ਹੈ, ਜਦਕਿ ਦੂਜੇ ਪਾਸੇ ਸੂਬੇ 'ਚ ਦਿਨ-ਦਿਹਾੜੇ ਸ਼ਰੇਆਮ ਕਤਲ ਹੋ ਰਹੇ ਹਨ। ਮੋਗਾ ਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਸਰਪੰਚ ਹੈਪੀ ਦੇ ਹੋਏ ਕਤਲ ਬਾਰੇ ਬੋਲਦੇ ਮਜੀਠੀਆ ਨੇ ਦਾਅਵਾ ਕੀਤਾ ਕਿ ਇਸ ਵਾਰਦਾਤ ਵਿੱਚ 'ਆਪ' ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਨਾਮ ਸਾਹਮਣੇ ਆ ਰਿਹਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਦੱਸਿਆ ਕਿ ਕੇਂਦਰੀ ਏਜੰਸੀਆਂ ਨੇ ਇਸ ਕਤਲ ਸਬੰਧੀ ਪੁਲਸ ਨੂੰ ਪਹਿਲਾਂ ਹੀ ਇਨਪੁਟ ਦਿੱਤੀ ਸੀ ਪਰ ਸਿੱਧੂ ਮੂਸੇਵਾਲਾ ਕੇਸ ਵਾਂਗ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ, ਜਿਸ ਕਾਰਨ ਅੱਜ ਸਰਪੰਚ ਦਾ ਕਤਲ ਹੋ ਗਿਆ।
ਇਹ ਵੀ ਪੜ੍ਹੋ: Punjab: ਸੁਨਿਆਰੇ ਦੇ ਘਰ ਹੋਈ ਕਰੋੜਾਂ ਦੀ ਲੁੱਟ ਦੇ ਮਾਮਲੇ 'ਚ ਨਵੀਂ ਅਪਡੇਟ! ਬਰਾਮਦ ਗੱਡੀ ਤੋਂ ਖੁੱਲ੍ਹਣਗੇ ਰਾਜ਼

ਪੁਲਸ ਪ੍ਰਸ਼ਾਸਨ 'ਤੇ ਸਵਾਲ
ਮਜੀਠੀਆ ਨੇ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਤਰਨਤਾਰਨ ਵਿੱਚ ਡੀ. ਸੀ. ਅਤੇ ਐੱਸ. ਐੱਸ. ਪੀ. ਦੀ ਰਿਹਾਇਸ਼ ਨੇੜੇ ਸਰਪੰਚ ਦਾ ਕਤਲ ਹੋਣਾ ਦੱਸਦਾ ਹੈ ਕਿ ਬਾਰਡਰ ਸਟੇਟ ਦੀ ਕਾਨੂੰਨ-ਵਿਵਸਥਾ ਦਾ ਬੁਰਾ ਹਾਲ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ 'ਐਡਹਾਕ ਡੀ. ਜੀ. ਪੀ' ਅਤੇ 'ਨਾਕਾਮ ਮੁੱਖ ਮੰਤਰੀ' ਸਿਰਫ਼ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ ਅਤੇ ਪੁਲਸ ਦੀ ਕਾਰਵਾਈ ਸਿਰਫ਼ 'ਪ੍ਰਹਾਰ 1' ਅਤੇ 'ਪ੍ਰਹਾਰ 2' ਵਰਗੀਆਂ ਮੁਹਿੰਮਾਂ ਤੱਕ ਹੀ ਸੀਮਤ ਰਹਿ ਗਈ ਹੈ।
ਇਹ ਵੀ ਪੜ੍ਹੋ: ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA 'ਤੇ ਗੰਭੀਰ ਇਲਜ਼ਾਮਾਂ ਵਾਲੀ ਵੀਡੀਓ ਖਹਿਰਾ ਨੇ ਕੀਤੀ ਸਾਂਝੀ
ਨਿਰਪੱਖ ਜਾਂਚ ਦੀ ਮੰਗ
ਹਾਈਕੋਰਟ ਨੂੰ ਅਪੀਲ ਕਰਦਿਆਂ ਮਜੀਠੀਆ ਨੇ ਮੰਗ ਕੀਤੀ ਕਿ ਕਿਉਂਕਿ ਇਸ ਕਤਲ 'ਚ ਵਿਧਾਇਕ ਦਾ ਨਾਮ ਆ ਰਿਹਾ ਹੈ, ਇਸ ਲਈ ਇਸ ਦੀ ਜਾਂਚ ਕਿਸੇ ਨਿਰਪੱਖ ਅਤੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਗੁਰਦਾਸਪੁਰ 'ਚ ਐਨਕਾਊਂਟਰ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦਾ ਪੋਸਟਮਾਰਟਮ ਪੀ. ਜੀ. ਆਈ. ਤੋਂ ਕਰਵਾਉਣ ਅਤੇ ਕਤਲ ਕਰਨ ਵਾਲੇ ਪੁਲਸ ਮੁਲਾਜ਼ਮਾਂ ਵਿਰੁੱਧ ਧਾਰਾ 302 ਤਹਿਤ ਪਰਚਾ ਦਰਜ ਕਰਨ ਦੀ ਮੰਗ ਵੀ ਕੀਤੀ। ਮਜੀਠੀਆ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਅੱਜ ਅਸੀਂ ਨਾ ਜਾਗੇ ਤਾਂ ਇਹ ਗੋਲ਼ੀਆਂ ਆਉਣ ਵਾਲੇ ਸਮੇਂ 'ਚ ਸਭ ਦੇ ਘਰਾਂ ਤੱਕ ਪਹੁੰਚ ਸਕਦੀਆਂ ਹਨ। ਉਨ੍ਹਾਂ ਸੂਬੇ 'ਚ ਵਧ ਰਹੀ ਅਰਾਜਕਤਾ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਪੋਸਟ ਪਾ ਕੇ ਕਿਹਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੁਧਿਆਣਾ 'ਚ 2 ਨਾਬਾਲਗ ਕੁੜੀਆਂ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ ਦੇ ਦੋਸ਼
NEXT STORY