ਚੰਡੀਗੜ੍ਹ (ਹਾਂਡਾ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਜੇਲ੍ਹ 'ਚ ਹੀ ਰਹਿਣਾ ਪਵੇਗਾ। ਅੱਜ ਵੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਕ ਜੱਜ ਨੇ ਖ਼ੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਦਰਅਸਲ ਪਹਿਲਾਂ ਇਸ ਕੇਸ ਨੂੰ ਲੈ ਕੇ ਅਦਾਲਤ ਵੱਲੋਂ ਬਹਿਸ ਪੂਰੀ ਕਰ ਲਈ ਗਈ ਸੀ ਅਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਗਿਆ ਸੀ ਪਰ ਜਸਟਿਸ ਮਸੀਹ ਨੇ ਫ਼ੈਸਲਾ ਸੁਣਾਉਣ ਦੀ ਬਜਾਏ ਸੁਣਵਾਈ ਤੋਂ ਹੀ ਇਨਕਾਰ ਕਰ ਦਿੱਤਾ ਅਤੇ ਕੇਸ ਦੂਜੀ ਅਦਾਲਤ 'ਚ ਰੈਫ਼ਰ ਕੀਤੇ ਜਾਣ ਦੀ ਗੱਲ ਕਹੀ।
ਇਹ ਵੀ ਪੜ੍ਹੋ : ਮਮਤਾ ਦੀ ਮੂਰਤ ਮਾਂ ਨੇ ਜਿਗਰ ਦੇ ਟੋਟੇ ਨਾਲ ਜੋ ਹਸ਼ਰ ਕੀਤਾ, ਸੁਣ ਕੰਬਣੀ ਛਿੜ ਜਾਵੇਗੀ (ਤਸਵੀਰਾਂ)
ਇਸ ਤੋਂ ਬਾਅਦ ਚੀਫ਼ ਜਸਟਿਸ ਨੇ ਇਸ ਮਾਮਲੇ ਨੂੰ ਜਸਟਿਸ ਅਨੂਪ ਚਿਤਕਾਰਾ ਅਤੇ ਜਸਟਿਸ ਰਾਮਾਚੰਦਰ ਰਾਓ ਦੀ ਅਦਾਲਤ ਨੂੰ ਰੈਫ਼ਰ ਕਰ ਦਿੱਤਾ ਸੀ। ਅੱਜ ਜਸਟਿਸ ਅਨੂਪ ਚਿਤਕਾਰਾ ਨੇ ਵੀ ਖ਼ੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ।
ਇਹ ਵੀ ਪੜ੍ਹੋ : ਸਿਵਲ ਹਸਪਤਾਲ 'ਚ ਰਾਤ ਵੇਲੇ ਖੇਡੀ ਗਈ ਖੂਨੀ ਖੇਡ, ਐਮਰਜੈਂਸੀ 'ਚ ਵੜ ਕੇ ਕਤਲ ਕੀਤਾ ਨੌਜਵਾਨ (ਤਸਵੀਰਾਂ)
ਹੁਣ ਇਕ ਵਾਰ ਫਿਰ ਤੋਂ ਇਹ ਮਾਮਲਾ ਚੀਫ਼ ਜਸਟਿਸ ਕੋਲ ਜਾਵੇਗਾ, ਜਿਸ ਤੋਂ ਬਾਅਦ ਉਹ ਇਸ ਕੇਸ ਨੂੰ ਕਿਸੇ ਹੋਰ ਬੈਂਚ ਨੂੰ ਰੈਫ਼ਰ ਕਰਨਗੇ। ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ 'ਚ ਦੋਸ਼ੀ ਬਿਕਰਮ ਮਜੀਠੀਆ ਨੇ ਜ਼ਮਾਨਤ ਪਟੀਸ਼ਨ ਲਈ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਰਿਵਾਰ ਖ਼ਿਲਾਫ਼ ਜਾ ਕੇ ਕਰਾਈ ਲਵ ਮੈਰਿਜ ਦਾ ਖ਼ੌਫਨਾਕ ਅੰਤ, ਉਹ ਹੋਇਆ ਜੋ ਸੋਚਿਆ ਨਾ ਸੀ
NEXT STORY