ਮੋਹਾਲੀ (ਜੱਸੀ) : ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ 'ਚ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਸੁਣਵਾਈ ਹੋਈ। ਅੱਜ ਮੁੜ ਤੋਂ ਸਰਕਾਰੀ ਧਿਰ ਵਲੋਂ ਬਹਿਸ ਕੀਤੀ ਗਈ।
ਇਸ ਤੋਂ ਬਾਅਦ ਅਦਾਲਤ ਨੇ ਇਸ ਜ਼ਮਾਨਤ ਅਰਜ਼ੀ 'ਤੇ ਅਗਲੀ ਸੁਣਵਾਈ ਲਈ 12 ਅਗਸਤ ਦੀ ਤਾਰੀਖ਼ ਤੈਅ ਕੀਤੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਪਿੰਡ ਧਨੇਰ ਵਿਖੇ ਦਿਨ-ਦਿਹਾੜੇ ਚੋਰੀ: ਮਜ਼ਦੂਰ ਪਰਿਵਾਰ ਦੇ ਘਰੋਂ 40 ਹਜ਼ਾਰ ਰੁਪਏ ਨਗਦ ਲੁੱਟੇ
NEXT STORY