ਮੋਹਾਲੀ : ਡਰੱਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਅਦਾਲਤੀ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੋਹਾਲੀ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਹਮੇਸ਼ਾ ਚੜ੍ਹਦੀਕਲਾ ਵਿਚ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਸਾਰੇ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਐਗਜ਼ਿਟ ਪੋਲ 'ਤੇ ਗੱਲ ਕਰਦਿਆਂ ਅਕਾਲੀ ਨੇਤਾ ਮਜੀਠੀਆ ਨੇ ਕਿਹਾ ਕਿ ਪਿਛਲੀ ਵਾਰ ਵੀ ਆਪ ਨੂੰ 100 ਸੀਟਾਂ ਮਿਲ ਰਹੀਆਂ ਸਨ, ਪਰ ਹੋਇਆ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਾਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ। ਮਜੀਠੀਆ ਨੇ ਕਿਹਾ ਕਿ ਲੋਕਤੰਤਰ ਦਾ ਘਾਣ ਕਰਨ ’ਤੇ ਮਾਨਯੋਗ ਅਦਾਲਤ ਨੇ ਵੀ ਚਿੰਤਾ ਜਤਾਈ ਹੈ। ਸਰਕਾਰਾਂ ਧੱਕਾ ਕਰਦੀਆਂ ਹੁੰਦੀਆਂ ਹਨ, ਮੈਂ ਸੁਪਰੀਮ ਕੋਰਟ ਦੀ ਅਗਵਾਈ ’ਚ ਚੋਣ ਲੜੀ, ਸਰਕਾਰਾਂ ਆਪਣਾਂ ਕੰਮ ਕਰਨ। ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ, ਜਿੱਤ ਸੱਚਾਈ ਦੀ ਹੋਣੀ ਹੈ,। ਇਹ ਮੇਰਾ ਮਨੋਬਲ ਨਹੀਂ ਤੋੜ ਸਕਦੇ।
ਇਹ ਵੀ ਪੜ੍ਹੋ : ਬਿਜਲੀ ਚੋਰੀ ਫੜਨ ਗਈ ਪਾਵਰਕਾਮ ਦੀ ਟੀਮ ਨੂੰ ਕਿਸਾਨਾਂ ਨੇ ਬਣਾਇਆ ਬੰਧਕ, ਫਿਰ ਵਾਪਰ ਗਈ ਵੱਡੀ ਅਣਹੋਣੀ
ਐਗਜ਼ਿਟ ਪੋਲ ਦੇ ਨਤੀਜਿਆ ’ਤੇ ਮਜੀਠੀਆ ਨੇ ਕਿਹਾ ਕਿ "ਐਗਜ਼ਿਟ ਪੋਲ ਤੇ ਅਸਲ ਨਤੀਜਿਆ ’ਚ ਫਰਕ ਹੁੰਦਾ ਹੈ। ਇਹ ਤਾਂ ਆਮ ਆਦਮੀ ਪਾਰਟੀ ਨੂੰ ਫਿਕਰ ਕਰਨਾ ਚਾਹੀਦਾ ਹੈ। ਪਿਛਲੀ ਵਾਰ ਐਗਜ਼ਿਟ ਪੋਲ ਵਿਚ ਆਮ ਆਦਮੀ ਪਾਰਟੀ ਨੂੰ 100 ਸੀਟਾਂ ਮਿਲ ਰਹੀਆਂ ਸੀ ਜਦਕਿ ਅਸਲ ਵਿਚ ‘ਆਪ’ ਸਿਰਫ 20 ਸੀਟਾਂ ’ਤੇ ਹੀ ਰਹਿ ਗਈ। ਇਸ ਵਾਰ 50 ਸੀਟਾਂ ਦੇ ਰਹੇ ਹਨ ਕਿਤੇ ਇਸ ਵਾਰ ਆਮ ਆਦਮੀ ਪਾਰਟੀ 10 ’ਤੇ ਨਾ ਰਹਿ ਜਾਵੇ।
ਇਹ ਵੀ ਪੜ੍ਹੋ : 33 ਲੱਖ ਖ਼ਰਚ ਕੇ ਕੈਨੇਡਾ ਭੇਜੀ ਪਤਨੀ ਨੇ ਤੋੜਿਆ ਦਿਲ, ਹੋਇਆ ਉਹ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਅਹਿਮ ਖ਼ਬਰ : 'ਬਿਕਰਮ ਮਜੀਠੀਆ' ਦੀ ਨਿਆਇਕ ਹਿਰਾਸਤ ਨੂੰ ਲੈ ਕੇ ਅਦਾਲਤ ਨੇ ਸੁਣਾਇਆ ਇਹ ਫ਼ੈਸਲਾ
NEXT STORY