ਅੰਮ੍ਰਿਤਸਰ (ਗੁਰਿੰਦਰ ਸਾਗਰ, ਛੀਨਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ’ਤੇ ਮਾਮਲਾ ਦਰਜ ਹੋਣ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਭਖਦੀ ਨਜ਼ਰ ਆ ਰਹੀ ਹੈ। ਦੂਜੇ ਪਾਸੇ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਦੇ ਅਕਾਲੀ ਦਲ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਵੱਲੋਂ ਪ੍ਰੈੱਸ ਵਾਰਤਾ ਕਰਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜੋ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਪੁਲਸ ਵੱਲੋਂ ਬਿਕਰਮ ਸਿੰਘ ਮਜੀਠੀਆ ’ਤੇ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ, ਉਸ ਤੋਂ ਅਕਾਲੀ ਦਲ ਡਰਨ ਵਾਲਾ ਨਹੀਂ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਨੇਤਾਵਾਂ ਨੂੰ ਡਰਾ ਧਮਕਾ ਕੇ ਦੂਸਰੀਆਂ ਪਾਰਟੀਆਂ ਤੋਂ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ। ਕਾਂਗਰਸ ਸੋਚ ਰਹੀ ਹੈ ਕਿ ਬਿਕਰਮ ਮਜੀਠੀਆ ’ਤੇ ਮਾਮਲਾ ਦਰਜ ਕਰਵਾ ਕੇ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਲੈਣਗੇ ਅਤੇ ਉਹ ਕਾਂਗਰਸ ਦਾ ਇੱਕ ਵਹਿਮ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ ਕਿ ਉਥੋਂ ਉਨ੍ਹਾਂ ਨੂੰ ਪੂਰਾ ਜਸਟਿਸ ਮਿਲੇਗਾ। ਕਾਂਗਰਸ ਨੇ ਇਹ ਜੋ ਝੂਠਾ ਮਾਮਲਾ ਦਰਜ ਕਰਨ ਦੀ ਸ਼ੁਰੂਆਤ ਕੀਤੀ ਹੈ, ਇਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ’ਚ ਕਾਂਗਰਸ ਨੂੰ ਜ਼ਰੂਰ ਭੁਗਤਣਾ ਪਵੇਗਾ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਦੇ ਜਾਗਣ ’ਤੇ ਮੁਲਜ਼ਮ ਫਰਾਰ
ਅਕਾਲੀ ਦਲ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਪਰਚੇ ਦੀ ਨਿੰਦਾ ਕੀਤੀ ਗਈ ਹੈ। ਇਸ ਦੇ ਨਾਲ ਹੀ ਹੋਰ ਦੂਸਰੀਆਂ ਰਾਜਨੀਤਕ ਪਾਰਟੀਆਂ ਦੇ ਨੇਤਾਵਾਂ ਵਲੋਂ ਵੀ ਇਸ ਝੂਠੇ ਮਾਮਲੇ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਦੋ ਸਿਰ ਤੇ ਇਕ ਧੜ ਵਾਲੇ ਸੋਹਣਾ ਨੂੰ ਮਿਲੀ PSPCL’ਚ ਨੌਕਰੀ, ਕਾਇਮ ਕੀਤੀ ਜਿਊਂਦੀ ਜਾਗਦੀ ਮਿਸਾਲ
ਤਲਬੀਰ ਗਿੱਲ ਨੇ ਕਿਹਾ ਕਿ ਨਸ਼ਾ ਸਮੱਗਲਰਾਂ ਖਿਲਾਫ ਜੇਕਰ ਚੰਨੀ ਸਰਕਾਰ ਹਕੀਕਤ ’ਚ ਕਾਰਵਾਈ ਕਰਨੀ ਚਾਹੁੰਦੀ ਹੈ ਤਾਂ ਪਹਿਲਾਂ ਵਿਧਾਇਕ ਬੁਲਾਰੀਆ ’ਤੇ ਪਰਚਾ ਦਰਜ ਕਰ ਕੇ ਉਸ ਕੋਲੋਂ ਸਖਤੀ ਨਾਲ ਪੁੱਛਗਿੱਛ ਕਰੇ ਪਰ ਸਰਕਾਰ ਇਹ ਸਭ ਕੁਝ ਨਹੀਂ ਕਰੇਗੀ ਕਿਉਂਕਿ ਉਸ ਦਾ ਨਿਸ਼ਾਨਾ ਤਾਂ ਸਿਰਫ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਹੈ। ਤਲਬੀਰ ਗਿੱਲ ਨੇ ਕਿਹਾ ਕਿ ਸਾਨੂੰ ਕਾਨੂੰਨ ’ਤੇ ਪੂਰਾ ਭਰੋਸਾ ਹੈ ਤੇ ਅਦਾਲਤ ਤੋਂ ਛੇਤੀ ਹੀ ਬਿਕਰਮ ਸਿੰਘ ਮਜੀਠੀਆ ਨੂੰ ਇਨਸਾਫ ਮਿਲੇਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਦੁਕਾਨ ਮਾਲਕ ਨੇ ਤੇਜ਼ਾਬ ਪਿਲਾ ਨੌਜਵਾਨ ਦਾ ਕੀਤਾ ਕਤਲ (ਤਸਵੀਰਾਂ)
ਬੇਅਦਬੀ ਮੁੱਦੇ ਨੂੰ ਲੈ ਕੇ 'ਆਮ ਆਦਮੀ ਪਾਰਟੀ' ਦੀ ਪ੍ਰੈੱਸ ਕਾਨਫਰੰਸ, ਪੰਜਾਬ ਦੇ ਲੋਕਾਂ ਨੂੰ ਕੀਤੀ ਇਹ ਅਪੀਲ
NEXT STORY