ਮੋਹਾਲੀ (ਵੈੱਬ ਡੈਸਕ, ਜੱਸੀ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਾਭਾ ਜੇਲ੍ਹ 'ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅਦਾਲਤ ਵਲੋਂ ਵੱਡਾ ਝਟਕਾ ਦਿੱਤਾ ਗਿਆ ਹੈ। ਮੋਹਾਲੀ ਦੀ ਅਦਾਲਤ ਨੇ ਮਜੀਠੀਆ ਦੀ ਨਿਆਇਕ ਹਿਰਾਸਤ 18 ਅਕਤੂਬਰ ਤੱਕ ਵਧਾ ਦਿੱਤੀ ਹੈ। ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਦੀ ਅਦਾਲਤ 'ਚ ਪੇਸ਼ ਹੋਏ ਸਨ।
ਇਹ ਵੀ ਪੜ੍ਹੋ : CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
ਦੱਸਣਯੋਗ ਹੈ ਕਿ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਨਾਭਾ ਜੇਲ੍ਹ 'ਚ ਬੰਦ ਹਨ। ਮਜੀਠੀਆ ਨੂੰ ਜੂਨ 2025 'ਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
ਦੋਸ਼ ਹੈ ਕਿ ਉਨ੍ਹਾਂ ਨੇ ਸ਼ੈੱਲ ਕੰਪਨੀਆਂ ਅਤੇ ਬੇਨਾਮੀ ਲੈਣ-ਦੇਣ ਰਾਹੀਂ ਕਰੋੜਾਂ ਰੁਪਏ ਦੀ ਜਾਇਦਾਦ ਬਣਾਈ। ਜਾਂਚ ਏਜੰਸੀਆਂ ਨੇ ਇਸ ਮਾਮਲੇ 'ਚ ਕਰੀਬ 40,000 ਪੰਨਿਆਂ ਦੀ ਚਾਰਜਸ਼ੀਟ ਦਰਜ ਕੀਤੀ ਹੈ ਅਤੇ 200 ਤੋਂ ਵੱਧ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ 2 ਦਿਨ ਇਹ ਦੁਕਾਨਾਂ ਬੰਦ ਰੱਖਣ ਦੇ ਹੁਕਮ
NEXT STORY