ਮਜੀਠਾ (ਵੈੱਬ ਡੈਸਕ)- ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸੰਬੰਧਤ ਐੱਫ਼. ਆਈ. ਆਰ. ਨੰਬਰ 91 ਦੇ ਮਾਮਲੇ 'ਚ ਅੱਜ ਅਦਾਲਤ ਅੰਦਰ ਸੁਣਵਾਈ ਹੋਈ। ਸੁਣਵਾਈ ਦੌਰਾਨ ਮਜੀਠੀਆ ਦੀ ਪੱਖੋਂ ਉਨ੍ਹਾਂ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਅਦਾਲਤ ਵਿਚ ਪੇਸ਼ ਹੋਏ। ਹੁਣ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਈ ਹੈ। ਅਦਾਲਤ ਨੇ ਮਜੀਠਾ ਪੁਲਸ ਸਟੇਸ਼ਨ ਮਾਮਲੇ 'ਚ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਪਹਿਲਾਂ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ। ਹੁਣ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: 13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ ਵਜਾਉਣਗੇ ਚੋਣ ਬਿਗੁਲ
ਜ਼ਿਕਰਯੋਗ ਹੈ ਕਿ ਮਜੀਠਾ ਪੁਲਸ ਥਾਣੇ 'ਤੇ ਕਥਿਤ ਹਮਲੇ ਦੇ ਮਾਮਲੇ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਸੁਣਵਾਈ ਕਰਦਿਆਂ ਫ਼ੈਸਲਾ ਸੁਣਾਇਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਅਦਾਲਤ 'ਚ ਪੱਕੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਹੋਈ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਨੂੰ ਸੁਣਿਆ ਹੈ ਅਤੇ ਸ਼ਾਮ ਵੇਲੇ ਇਸ ਕੇਸ ਸਬੰਧੀ ਫ਼ੈਸਲੇ ਨੂੰ ਅੱਜ 4 ਜੁਲਾਈ ਲਈ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਮਾਮਲੇ 'ਚ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ। ਹੁਣ ਅਦਾਲਤ ਵਿੱਚ ਪੱਕੀ ਜ਼ਮਾਨਤ ਵਾਸਤੇ ਅਰਜ਼ੀ ਦਾਇਰ ਕੀਤੀ ਗਈ ਸੀ।
ਕੀ ਸੀ ਪੂਰਾ ਮਾਮਲਾ ?
ਦੱਸਣਯੋਗ ਹੈ ਕਿ ਇਹ ਘਟਨਾ ਨਗਰ ਪੰਚਾਇਤ ਨਗਰ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਵਾਪਰੀ ਸੀ। ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦਾ ਇਕ ਸਮਰਥਕ ਪੁਲਸ ਵੱਲੋਂ ਜਬਰੀ ਚੁੱਕ ਲਿਆ ਗਿਆ, ਜਿਸ ਨੂੰ ਨਾਜਾਇਜ਼ ਪੁਲਸ ਹਿਰਾਸਤ 'ਚ ਰੱਖਿਆ ਗਿਆ ਹੈ। ਜਿਸ ਦੀ ਰਿਹਾਈ ਵਾਸਤੇ ਥਾਣੇ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਹੀ ਇਹ ਘਟਨਾ ਵਾਪਰੀ ਸੀ ਅਤੇ ਪੁਲਸ ਵੱਲੋਂ ਥਾਣੇ 'ਤੇ ਕਥਿਤ ਹਮਲੇ ਦਾ ਦੋਸ਼ ਲਾਇਆ ਗਿਆ ਸੀ। ਇਸ ਸਬੰਧ 'ਚ ਕੇਸ ਦਰਜ ਕਰਨ ਤੋਂ ਬਾਅਦ ਪੁਲਸ ਨੇ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ 'ਤੇ ਛਾਪਾਮਾਰੀ ਵੀ ਕੀਤੀ ਸੀ ਪਰ ਉਹ ਘਰ 'ਚ ਮੌਜੂਦ ਨਹੀਂ ਸਨ।
ਇਹ ਵੀ ਪੜ੍ਹੋ: ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ ਦਿਸੀਆਂ ਬਗਾਵਤੀ ਸੁਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
NEXT STORY