ਚੰਡੀਗੜ੍ਹ : ਪੰਜਾਬ ਸਰਕਾਰ ਨੇ ਡਰੱਗ ਮਾਮਲੇ ਵਿਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਂਚ ਕਰਨ ਵਾਲੀ ਐੱਸ. ਆਈ. ਟੀ. ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਸੂਬੇ ਦੀ ਪੁਲਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿਚ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਪੁਨਰਗਠਨ ਕੀਤਾ ਹੈ। ਨਵੀਂ ਟੀਮ ਦੀ ਅਗਵਾਈ ਏ. ਆਈ. ਜੀ. ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਇਸ ਟੀਮ ਵਿਚ ਚਾਰ ਹੋਰ ਮੈਂਬਰ ਹੋਣਗੇ।
ਇਹ ਵੀ ਪੜ੍ਹੋ : ਲਿਵ-ਇਨ ’ਚ ਰਹਿਣ ਵਾਲੇ ਪੁਲਸ ਮੁਲਾਜ਼ਮ ਨੇ ਏ. ਕੇ. 47 ਨਾਲ ਜਨਾਨੀ ਦੇ ਸਿਰ ’ਚ ਮਾਰੀ ਗੋਲੀ, ਮੰਜ਼ਰ ਦੇਖ ਕੰਬੇ ਲੋਕ
ਇਸ ਟੀਮ ਵਿਚ ਏ. ਆਈ. ਜੀ. ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀ. ਐੱਸ. ਪੀ. ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੀ ਐੱਸ. ਆਈ. ਟੀ. ਏ. ਆਈ. ਜੀ. ਬਲਰਾਜ ਸਿੰਘ ਦੀ ਅਗਵਾਈ ਵਿਚ ਤਿੰਨ ਮੈਂਬਰੀ ਟੀਮ ਸੀ।
ਇਹ ਵੀ ਪੜ੍ਹੋ : ਮੋਗਾ ’ਚ ਤਾਰ-ਤਾਰ ਹੋਏ ਰਿਸ਼ਤੇ, 9 ਸਾਲਾ ਭਤੀਜੀ ਦੇ ਮੂੰਹੋਂ ਚਾਚੇ ਦੀ ਕਰਤੂਤ ਸੁਣ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਪਰਤ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਫੈਲੀ ਸੋਗ ਦੀ ਲਹਿਰ
NEXT STORY