ਮੋਹਾਲੀ (ਜੱਸੀ) - ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਨਾਮਜ਼ਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਹਰਪ੍ਰੀਤ ਸਿੰਘ ਗੁਲਾਟੀ ਵੱਲੋਂ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ’ਚ ਰੈਗੂਲਰ ਜ਼ਮਾਨਤ ਦੀ ਪਹਿਲੀ ਅਰਜ਼ੀ ਦਾਇਰ ਕੀਤੀ ਗਈ ਹੈ। ਅਦਾਲਤ ਵੱਲੋਂ ਇਸ ਅਰਜ਼ੀ ’ਤੇ ਵਿਜੀਲੈਂਸ ਨੂੰ ਨੋਟਿਸ ਜਾਰੀ ਕਰਦਿਆਂ 31 ਜਨਵਰੀ ਨੂੰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ
ਦੱਸ ਦੇਈਏ ਕਿ 27 ਜਨਵਰੀ ਨੂੰ ਵਿਜੀਲੈਂਸ ਵੱਲੋਂ ਜ਼ਿਲ੍ਹਾ ਅਦਾਲਤ ’ਚ ਹਰਪ੍ਰੀਤ ਸਿੰਘ ਗੁਲਾਟੀ ਖ਼ਿਲਾਫ਼ 11,000 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਸੀ। ਗੁਲਾਟੀ ਇਸ ਸਮੇਂ ਜੇਲ੍ਹ ’ਚ ਬੰਦ ਹੈ। ਵਿਜੀਲੈਂਸ ਇਸ ਤੋਂ ਪਹਿਲਾਂ ਮਜੀਠੀਆ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕਰ ਚੁੱਕੀ ਹੈ, ਜਿਸ ’ਤੇ ਸਰਕਾਰੀ ਧਿਰ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਹਾਲੇ ਬਹਿਸ ਹੋਣੀ ਬਾਕੀ ਹੈ, ਜਿਸ ਸਬੰਧੀ ਵੀ 31 ਜਨਵਰੀ ਨੂੰ ਸੁਣਵਾਈ ਹੋਵੇਗੀ।
ਇਹ ਵੀ ਪੜ੍ਹੋ : ਮਹਾਰਾਸ਼ਟਰ ਪਲੇਨ ਕ੍ਰੈਸ਼ 'ਚ ਡਿਪਟੀ CM ਸਣੇ 5 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਊ ਵੀਡੀਓ
ਜਾਣੋ ਪੂਰਾ ਮਾਮਲਾ
ਦੱਸਣਯੋਗ ਹੈ ਹਰਪ੍ਰੀਤ ਸਿੰਘ ਗੁਲਾਟੀ 'ਤੇ ਦੋਸ਼ ਹਨ ਕਿ ਉਸ ਦੀਆਂ ਕੰਪਨੀਆਂ 'ਚੋਂ ਮਜੀਠੀਆ ਦੀਆਂ ਕੰਪਨੀਆਂ 'ਚ ਪੈਸਾ ਟਰਾਂਸਫਰ ਹੋਇਆ ਸੀ, ਜੋ ਕਿ ਕਦੇ ਵੀ ਵਾਪਸ ਨਹੀਂ ਹੋਇਆ ਅਤੇ ਨਾ ਹੀ ਹਰਪ੍ਰੀਤ ਗੁਲਾਟੀ ਵਲੋਂ ਕਿਸੇ ਤਰਾਂ ਦਾ ਕੋਈ ਕੇਸ ਦਾਇਰ ਕਰਕੇ ਟਰਾਂਸਫਰ ਕੀਤੇ ਗਏ ਪੈਸੇ ਵਾਪਸ ਮੰਗੇ ਗਏ। ਵਿਜੀਲੈਂਸ ਮੁਤਾਬਕ ਗੁਲਾਟੀ ਵਲੋਂ ਬਿਕਰਮ ਮਜੀਠੀਆ ਦੇ ਕਾਲੇ ਧਨ ਨੂੰ ਸਫ਼ੈਦ ਕਰਨ ਦਾ ਕੰਮ ਕੀਤਾ ਜਾਂਦਾ ਸੀ। ਹਰਪ੍ਰੀਤ ਗੁਲਾਟੀ ਪਹਿਲਾਂ ਪੁਰਾਣੀਆਂ ਗੱਡੀਆਂ ਦੀ ਖ਼ਰੀਦੋ-ਫ਼ਰੋਖਤ ਦਾ ਕੰਮ ਕਰਦਾ ਸੀ ਪਰ 2008-09 'ਚ ਅਕਾਲੀ ਸਰਕਾਰ ਦੌਰਾਨ ਉਸ ਵਲੋਂ ਕਈ ਕੰਪਨੀਆਂ ਬਣਾਈਆਂ ਗਈਆਂ ਸਨ ਅਤੇ ਗੁਲਾਟੀ ਅਕਾਲੀ ਸਰਕਾਰ ਸਮੇਂ ਸ਼ਰਾਬ ਦੇ ਕਾਰੋਬਾਰ 'ਚ ਵੀ ਅਹਿਮ ਭੂਮਿਕਾ ਨਿਭਾਉਂਦਾ ਸੀ।
ਇਹ ਵੀ ਪੜ੍ਹੋ : ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੇ Iconic ਮਾਲ 'ਚ ਵੱਡੀ ਚੋਰੀ: ਸ਼ੋਰੂਮ ਦਾ ਲਾਕਰ ਤੋੜ 11.5 ਲੱਖ ਰੁਪਏ ਲੈ ਕੇ ਚੋਰ ਫ਼ਰਾਰ
NEXT STORY