ਪਟਿਆਲਾ (ਵੈੱਬ ਡੈਸਕ): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਰਿਹਾਅ ਹੋ ਗਏ। ਨਾਭਾ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਨ੍ਹਾਂ ਆਪਣੇ ਸਮਰਥਕਾਂ ਨੂੰ ਸੰਬੋਧਨ ਕੀਤਾ ਅਤੇ ਫ਼ਿਰ ਸਿੱਧਾ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਪਟਿਆਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ।
ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਲੀਡਰ ਪਹਿਲਾਂ ਹੀ ਗੁਰਦੁਆਰਾ ਸਾਹਿਬ ਪਹੁੰਚ ਚੁੱਕੇ ਸਨ ਤੇ ਇੱਥੇ ਉਨ੍ਹਾਂ ਵੱਲੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ ਕੀਤੀ। ਮਜੀਠੀਆ ਨੇ ਕਿਹਾ ਕਿ ਜੇਲ੍ਹ ਵਿਚ ਉਨ੍ਹਾਂ ਨੂੰ ਨਿਤਨੇਮ ਕਰਨ ਦਾ ਬਹੁਤ ਸਮਾਂ ਮਿਲਿਆ, ਇਸ ਲਈ ਉਹ ਪਰਮਾਤਮਾ ਦੇ ਸ਼ੁਕਰਗੁਜ਼ਾਰ ਹਨ।
ਸਹਿਕਾਰੀ ਸਭਾ ਦੇ ਇੰਸਪੈਕਟਰ ਨੇ ਖ਼ੁਦ ਨੂੰ ਮਾਰੀ ਗੋਲੀ, ਖ਼ੁਦਕੁਸ਼ੀ ਨੋਟ 'ਚ ਦੱਸੀ ਮਰਨ ਦੀ ਵਜ੍ਹਾ
NEXT STORY