ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੀ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਵਿਚ ਸ਼ੱਕ ਦੇ ਘੇਰੇ ਵਿਚ ਆਏ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਕਾਰਗੁਜ਼ਾਰੀ ਦੀ ਜਾਂਚ ਵੀ ਹੋਣੀ ਚਾਹੀਦੀ ਹੈ। ਇਹ ਮੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੀਤੀ।
ਸ੍ਰੀ ਅਕਾਲ ਤਖਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਦੇ ਦੂਜੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਵਾਲਾ ਨਾਰਾਇਣ ਸਿੰਘ ਚੌੜਾ ਸ਼ੁਰੂ ਤੋਂ ਹੀ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਰਿਹਾ ਹੈ ਤੇ ਉਸ 'ਤੇ ਪਹਿਲਾ ਮੁਕੱਦਮਾ 1990 ਵਿਚ ਦਰਜ ਹੋਇਆ ਸੀ।
ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
ਮਜੀਠੀਆ ਨੇ ਅੱਗੇ ਕਿਹਾ ਕਿ ਉਹੀ ਨਾਰਾਇਣ ਸਿੰਘ ਚੌੜਾ ਪਿਛਲੇ ਦੋ ਦਿਨ ਤੋਂ ਸੁਖਬੀਰ ’ਤੇ ਹਮਲਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਰੇਕੀ ਕਰ ਰਿਹਾ ਸੀ ਤੇ ਪੰਜਾਬ ਪੁਲਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਪੁਲਸ ਦੇ ਉਥੇ ਤਾਇਨਾਤ ਐੱਸ.ਪੀ. ਹਰਪਾਲ ਸਿੰਘ ਰੰਧਾਵਾ ਪਾਕਿਸਤਾਨ ਦੀ ਬਦਨਾਮ ਏਜੰਸੀ ਆਈ.ਐੱਸ.ਆਈ. ਦੇ ਕਥਿਤ ਏਜੰਟ ਚੌੜਾ ਨਾਲ ਹੱਥ ਮਿਲਾ ਰਿਹਾ ਸੀ ਤੇ ਉਸ ਨਾਲ ਹੱਸ-ਹੱਸ ਕੇ ਗੱਲਾਂ ਕਰ ਰਿਹਾ ਸੀ।
ਉਨ੍ਹਾਂ ਕਿਹਾ ਕਿ ਵਰਦੀ ਪਾਈ ਇਕ ਐੱਸ.ਪੀ. ਰੈਂਕ ਦੇ ਅਫਸਰ ਵੱਲੋਂ ਕਥਿਤ ਮੁਜਰਮ ਨਾਲ ਹੱਥ ਮਿਲਾਉਣਾ ਕੀ ਸਾਬਤ ਕਰਦਾ ਹੈ ? ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਨੂੰ ਗੁਰੂ ਸਾਹਿਬ ਨੇ ਆਪ ਹੱਥ ਰੱਖ ਕੇ ਬਚਾਇਆ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸ.ਪੀ. ਰੰਧਾਵਾ ਦੀ ਵੀ ਇਸ ਮਾਮਲੇ 'ਚ ਜਾਂਚ ਕੀਤੀ ਜਾਵੇ 'ਤੇ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸ਼ੁੱਕਰਵਾਰ ਦੀ ਛੁੱਟੀ ਹੋ ਗਈ Cancel
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਗਾ ਪੁਲਸ ਹੱਥ ਲੱਗੀ ਵੱਡੀ ਸਫਲਤਾ, ਅਫੀਮ ਸਮੇਤ 5 ਸਮੱਗਲਰ ਕੀਤੇ ਕਾਬੂ
NEXT STORY