ਪਟਿਆਲਾ (ਬਲਜਿੰਦਰ, ਮਨਦੀਪ ਜੋਸਨ) : ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਰੈਕੇਟ ਮਾਮਲੇ ’ਚ ਨਵੀਂ ਬਣਾਈ ਗਈ ਐੱਸ. ਆਈ. ਟੀ. ਨੇ ਮੰਗਲਵਾਰ ਨੂੰ 7 ਘੰਟੇ ਪੁੱਛਗਿੱਛ ਕੀਤੀ। ਮਜੀਠੀਆ ਸਾਢੇ 11 ਵਜੇ ਪੁਲਸ ਲਾਈਨ ਗਏ ਅਤੇ ਸ਼ਾਮ ਨੂੰ ਸਾਢੇ 6 ਵਜੇ ਵਾਪਸ ਆਏ। ਮਜੀਠੀਆ ਇਸ ਮਾਮਲੇ ’ਚ ਗਠਿਤ ਨਵੀਂ ਐੱਸ. ਆਈ. ਟੀ. ਜਿਸ ਦੇ ਮੁਖੀ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਹਨ। ਐੱਸ. ਆਈ. ਟੀ. ਵਿਚ ਐੱਸ. ਐੱਸ. ਪੀ. ਵਰੁਣ ਸ਼ਰਮਾ ਅਤੇ ਐੱਸ. ਪੀ. ਯੋਗੇਸ਼ ਸ਼ਰਮਾ ਨੂੰ ਸ਼ਾਮਲ ਕੀਤਾ ਗਿਆ ਹੈ, ਦੇ ਸਾਹਮਣੇ ਪੇਸ਼ ਹੋਏ। ਐੱਸ. ਆਈ. ਟੀ. ਦੇ ਮੈਂਬਰਾਂ ਨੇ ਵਾਰੀ-ਵਾਰੀ ਬਿਕਰਮ ਮਜੀਠੀਆ ਤੋਂ ਡਰੱਗ ਰੈਕੇਟ ਨਾਲ ਜੁ਼ੜੇ ਸਵਾਲ ਕੀਤੇ। ਇਨ੍ਹਾਂ ’ਚ ਜਿਹੜੇ ਵਿਅਕਤੀਆਂ ਨੂੰ ਪੁਲਸ ਨੇ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਸੀ ਜਾਂ ਫਿਰ ਜਿਨ੍ਹਾਂ ਨੂੰ ਸਜ਼ਾ ਸੁਣਾਈ ਜਾ ਚੁੱਕੀ ਹੈ, ਦੇ ਨਾਲ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ : 17 ਜਨਵਰੀ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਵਿਚ ਛੁੱਟੀ ਦਾ ਐਲਾਨ
ਹੁਣ ਤੱਕ ਜਿਹੜੇ ਪਹਿਲੂਆਂ ਬਾਰੇ ਕੁਝ ਵੀ ਸਾਹਮਣੇ ਨਹੀਂ ਆਇਆ ਸੀ, ਉਨ੍ਹਾਂ ਪਹਿਲੂਆਂ ਬਾਰੇ ਪੁੱਛਿਆ ਗਿਆ। ਐੱਸ. ਆਈ. ਟੀ. ਵੱਲੋਂ ਪਿਛਲੇ ਕਈ ਦਿਨਾਂ ਤੋਂ ਕਾਫੀ ਵਰਕਆਊਟ ਕੀਤਾ ਜਾ ਰਿਹਾ ਸੀ, ਇਸ ਨੂੰ ਲੈ ਕੇ ਐੱਸ. ਆਈ. ਟੀ. ਦੀ ਕੱਲ ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਵੀ ਹੋਈ ਸੀ। ਬਿਕਰਮ ਮਜੀਠੀਆ ਨੇ ਐੱਸ. ਆਈ. ਟੀ. ਦੇ ਸਵਾਲਾਂ ਦੇ ਜਵਾਬ ਦਿੱਤੇ। ਹੁਣ ਦੇਖਣਾ ਇਹ ਹੋਵੇਗਾ ਕਿ ਹੁਣ ਐੱਸ. ਆਈ. ਟੀ. ਆਪਣੀ ਫਾਈਨਲ ਰਿਪੋਰਟ ਕੀ ਦਿੰਦੀ ਹੈ ਜਾਂ ਫਿਰ ਬਿਕਰਮ ਮਜੀਠੀਆ ਨੂੰ ਮੁੜ ਤੋਂ ਸੰਮਨ ਕਰਦੀ ਹੈ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਰੈੱਡ ਅਲਰਟ ਜਾਰੀ, ਪੰਜਾਬ ਦੇ 16 ਜ਼ਿਲ੍ਹਿਆਂ ’ਚ ਹੋਰ ਵਿਗੜ ਸਕਦੇ ਨੇ ਹਾ
ਮੰਗਲਵਾਰ ਨੂੰ ਬਿਕਰਮ ਮਜੀਠੀਆ ਦੀ ਪੇਸ਼ੀ ਮੌਕੇ ਸਾਬਕਾ ਮੰਤਰੀ ਪੰਜਾਬ ਸੁਰਜੀਤ ਸਿੰਘ ਰੱਖੜਾ, ਐੱਨ. ਕੇ. ਸ਼ਰਮਾ ਖਜ਼ਾਨਚੀ ਅਕਾਲੀ ਦਲ, ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਜਸਪਾਲ ਸਿੰਘ ਬਿੱਟੂ ਚੱਠਾ ਹਲਕਾ ਇੰਚਾਰਜ ਪਟਿਆਲਾ ਦਿਹਾਤੀ, ਅਮਰਿੰਦਰ ਬਜਾਜ ਹਲਕਾ ਇੰਚਾਰਜ ਪਟਿਆਲਾ ਸ਼ਹਿਰੀ, ਹਰਿੰਦਰਪਾਲ ਚੰਦੂਮਾਜਰਾ ਹਲਕਾ ਇੰਚਾਰਜ ਸਨੌਰ, ਭੁਪਿੰਦਰ ਸ਼ੇਖੂਪੁਰ ਹਲਕਾ ਇੰਚਾਰਜ ਘਨੌਰ, ਚਰਨਜੀਤ ਬਰਾੜ ਹਲਕਾ ਇੰਚਾਰਜ ਰਾਜਪੁਰਾ ਅਤੇ ਹੋਰ ਵੀ ਸੀਨੀਅਰ ਨੇਤਾ ਹਾਜ਼ਰ ਸਨ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਨੂੰ ਲੈ ਕੇ CM ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ, ਪੰਜਾਬੀਆਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ (ਵੀਡੀਓ)
NEXT STORY