ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਮਜੀਠੀਆ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਜਾਂਚ ਲਈ 7 ਦਿਨ ਦਾ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਅੱਜ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿਚ 2 ਜੁਲਾਈ ਨੂੰ ਉਨ੍ਹਾਂ ਦੀ ਅਗਲੀ ਪੇਸ਼ੀ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਸੱਦ ਲਈ ਪ੍ਰੈੱਸ ਕਾਨਫ਼ਰੰਸ
ਇੱਥੇ ਦੱਸ ਦਈਏ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਜਾਂਚ ’ਚ ਬਿਕਰਮ ਸਿੰਘ ਮਜੀਠੀਆ ਵੱਲੋਂ ਸਹਾਇਤਾ ਪ੍ਰਾਪਤ ਡਰੱਗ ਮਨੀ ਦੀ ਵੱਡੇ ਪੱਧਰ 'ਤੇ ਲਾਂਡਰਿੰਗ ਦਾ ਖ਼ੁਲਾਸਾ ਹੋਇਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ 540 ਕਰੋੜ ਰੁਪਏ ਤੋਂ ਵੱਧ ਡਰੱਗ ਮਨੀ ਨੂੰ ਕਈ ਤਰੀਕਿਆਂ ਨਾਲ ਲਾਂਡਰਿੰਗ ਕੀਤਾ ਗਿਆ ਹੈ, ਜਿਸ ’ਚ ਮਜੀਠੀਆ ਵੱਲੋਂ ਨਿਯੰਤਰਿਤ ਕੰਪਨੀਆਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ, ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦਾ ਚੈਨਲਾਈਜ਼ੇਸ਼ਨ, ਕੰਪਨੀ ਦੇ ਵਿੱਤੀ ਸਟੇਟਮੈਂਟਾਂ ’ਚ ਬਿਨਾਂ ਕਿਸੇ ਖ਼ੁਲਾਸੇ/ਸਪੱਸ਼ਟੀਕਰਨ ਤੋਂ 236 ਕਰੋੜ ਰੁਪਏ ਤੇ ਆਮਦਨ ਦੇ ਕਿਸੇ ਜਾਇਜ਼ ਸਰੋਤ ਤੋਂ ਬਿਨਾਂ ਚੱਲ/ਅਚੱਲ ਜਾਇਦਾਦ ਦੀ ਪ੍ਰਾਪਤੀ ਕੀਤੀ ਗਈ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਟੇਟ ਕਰਾਈਮ ਮੋਹਾਲੀ 'ਚ ਦਰਜ ਐੱਫ.ਆਈ.ਆਰ. ਨੰਬਰ 2 ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦੀ ਰਿਪੋਰਟ ਦੇ ਆਧਾਰ 'ਤੇ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਵਿਚਾਲੇ ਨਵੇਂ ਹੁਕਮ! ਹੁਣ 10 ਜੁਲਾਈ ਤੋਂ...
ਪੰਜਾਬ ਸਟੇਟ ਕਰਾਈਮ ਮੋਹਾਲੀ ਵਿਖੇ 2021 'ਚ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਧਾਰਾ 25, 27-ਏ ਤੇ 29 ਅਤੇ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ, ਜਿਸ ’ਚ ਮਜੀਠੀਆ ਵੱਲੋਂ ਡਰੱਗ ਮਨੀ ਦੀ ਵੱਡੇ ਪੱਧਰ 'ਤੇ ਲਾਂਡਰਿੰਗ ਨੂੰ ਦਰਸਾਉਂਦੇ ਠੋਸ ਸਬੂਤ ਸਾਹਮਣੇ ਆਏ ਹਨ। ਇਸ ਲੈਣ-ਦੇਣ ਦੀ ਜਾਂਚ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਹੈ ਅਤੇ ਐੱਸ.ਆਈ.ਟੀ. ਵੱਲੋਂ ਕੀਤੀ ਗਈ ਜਾਂਚ ਤੋਂ ਸਪੱਸ਼ਟ ਤੌਰ 'ਤੇ ਪਤਾ ਲੱਗਦਾ ਹੈ ਕਿ ਇਹ ਫੰਡ ਬਿਕਰਮ ਸਿੰਘ ਮਜੀਠੀਆ ਵੱਲੋਂ ਸਹਾਇਤਾ ਪ੍ਰਾਪਤ ਸਰਾਇਆ ਇੰਡਸਟਰੀਜ਼ ’ਚ ਭੇਜੇ ਗਏ ਡਰੱਗ ਮਨੀ ਨੂੰ ਲਾਂਡਰਿੰਗ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਮੁਤਾਬਕ ਹੁਣ ਤੱਕ 540 ਕਰੋੜ ਰੁਪਏ ਦੀ ਡਰੱਗ ਮਨੀ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਤੇ ਮਜੀਠੀਆ ਦੇ ਪ੍ਰਭਾਵ ਦੀ ਵਰਤੋਂ ਕਰ ਕੇ ਵਿਧਾਇਕ ਤੇ ਕੈਬਨਿਟ ਮੰਤਰੀ ਵਜੋਂ ਪੈਦਾ ਕੀਤੇ ਗਏ ਹੋਣ ਦਾ ਪਤਾ ਲਾਇਆ ਗਿਆ ਹੈ। ਮਜੀਠੀਆ ਤੇ ਉਨ੍ਹਾਂ ਦੀ ਪਤਨੀ ਗਨੀਵ ਕੌਰ ਦੇ ਨਾਂ ’ਤੇ ਚੱਲ/ਅਚੱਲ ਜਾਇਦਾਦਾਂ ’ਚ ਕਾਫ਼ੀ ਵਾਧਾ ਹੋਇਆ ਹੈ, ਜਿਸ ਲਈ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਦਿੱਤਾ ਗਿਆ | 22 ਵਿਅਕਤੀਆਂ ਦੀ ਐੱਸ.ਆਈ.ਟੀ. ਤੇ ਵਿਜੀਲੈਂਸ ਬਿਊਰੋ ਵੱਲੋਂ 3 ਥਾਵਾਂ 'ਤੇ ਤਲਾਸ਼ੀ ਦੌਰਾਨ 30 ਤੋਂ ਵੱਧ ਮੋਬਾਈਲ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, ਕਈ ਡਾਇਰੀਆਂ, ਬਹੁਤ ਸਾਰੇ ਜਾਇਦਾਦੀ ਦਸਤਾਵੇਜ਼ ਅਤੇ ਸਰਾਇਆ ਇੰਡਸਟਰੀਜ਼ ਦੇ ਬਹੁਤ ਸਾਰੇ ਦਸਤਾਵੇਜ਼ ਮਿਲੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਮੌਤ
NEXT STORY