ਚੰਡੀਗੜ੍ਹ (ਪ੍ਰੀਕਸ਼ਿਤ) : ਸਰਕਾਰੀ ਕੰਮ ’ਚ ਰੁਕਾਵਟ ਪਾਉਣ ਅਤੇ ਤਾਕਤ ਦੀ ਵਰਤੋਂ ਦੇ ਪੰਜ ਸਾਲ ਪੁਰਾਣੇ ਮਾਮਲੇ ’ਚ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੇਸ਼ੀ ਤੋਂ ਛੋਟ ਮੰਗੀ। ਸੀ. ਜੇ. ਐੱਮ. ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਸ਼ ਤੈਅ ਕੀਤੇ ਜਾਣ ਤਹਿਤ 23 ਫਰਵਰੀ ਦੀ ਤਾਰੀਖ਼ ਨਿਰਧਾਰਤ ਕੀਤੀ ਹੈ। ਬਚਾਅ ਪੱਖ ਦੇ ਵਕੀਲ ਰਾਜੇਸ਼ ਕੁਮਾਰ ਰਾਏ ਨੇ ਮਜੀਠੀਆ ਵੱਲੋਂ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ।
ਦਰਜ ਮਾਮਲੇ ਤਹਿਤ ਸੈਕਟਰ-3 ਦੇ ਐੱਮ. ਐੱਲ. ਏ. ਹੋਸਟਲ ਨੇੜੇ ਅਕਾਲੀ ਆਗੂਆਂ ਦਾ ਪ੍ਰਦਰਸ਼ਨ ਸੀ, ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ 'ਚ ਮੰਗ ਪੱਤਰ ਸੌਂਪਣ ’ਤੇ ਅੜੇ ਹੋਏ ਸਨ। ਪੁਲਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਆਲੇ-ਦੁਆਲੇ ਬੈਰੀਕੇਡ ਲਾਏ ਸਨ। ਪੁਲਸ ਨੇ ਦੋਸ਼ ਲਾਇਆ ਕਿ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਬੈਰੀਕੇਡ ਤੋੜੇ ਤੇ ਪੁਲਸ ਮੁਲਾਜ਼ਮਾਂ ’ਤੇ ਹਮਲਾ ਕੀਤਾ। ਇਸ ਮਾਮਲੇ ’ਚ ਸੈਕਟਰ-3 ਥਾਣਾ ਪੁਲਸ ਨੇ ਬਿਕਰਮ ਸਿੰਘ ਮਜੀਠੀਆ ਸਮੇਤ 23 ਅਕਾਲੀ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
‘ਆਪ’ ਪੰਜਾਬ ’ਚ ਸਰਕਾਰ ਚਲਾਉਣ ਤੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ’ਚ ਫੇਲ : ਮਜੀਠੀਆ
NEXT STORY