ਅੰਮ੍ਰਿਤਸਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਨਾਲ ਹੋਰ ਅਕਾਲੀ ਆਗੂ ਵੀ ਆਪੋ-ਆਪਣੀ ਸਜ਼ਾ ਭੁਗਤਣ ਲਈ ਆ ਚੁੱਕੇ ਹਨ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਵੀ ਬਰਤਨ ਸਾਫ਼ ਕੀਤੇ । ਸਜ਼ਾ ਮੁਤਾਬਕ ਦੋ ਦਿਨ ਸ੍ਰੀ ਦਰਬਾਰ ਸਾਹਿਬ ਸੇਵਾ ਕੀਤੀ ਜਾਣੀ ਹੈ। ਇਸ ਤੋਂ ਬਾਅਦ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਕਰਨ ਲਈ ਜਾਣਗੇ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅਕਾਲੀ ਆਗੂਆਂ ਨੂੰ ਸੁਣਾਈ ਪਖਾਨੇ ਸਾਫ਼ ਕਰਨ ਦੀ ਸਜ਼ਾ
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਠੰਡਲ, ਚਰਨਜੀਤ ਸਿੰਘ ਅਤੇ ਆਦੇਸ਼ ਪ੍ਰਤਾਪ ਸਿੰਘ, 3 ਦਸੰਬਰ ਤੋਂ 12 ਤੋਂ ਇੱਕ ਵਜੇ ਤੱਕ ਦਰਬਾਰ ਸਾਹਿਬ ਦੇ ਪ੍ਰਤੱਖ ਅਧੀਨ ਬਾਥਰੂਮਾਂ ਦੀ ਸਫ਼ਾਈ ਕਰਨਗੇ। ਇਨ੍ਹਾਂ ਦੀ ਹਾਜ਼ਰੀ ਦੀ ਤਸਦੀਕ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ 'ਤੇ ਢੀਂਡਸਾ ਦਾ ਵੱਡਾ ਕਬੂਲਨਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੱਸ ਕੰਡਕਟਰ ਦੀ ਕੁੱਟਮਾਰ, 4 ਲੋਕਾਂ ਖ਼ਿਲਾਫ਼ ਮਾਮਲਾ ਦਰਜ
NEXT STORY