ਜਲੰਧਰ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜਲੰਧਰ ਦੇ ਮਾਡਲ ਟਾਊਨ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਦੇ ਕਤਲਕਾਂਡ 'ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਭਗਵੰਤ ਮਾਨ ਅਤੇ ਉਨ੍ਹਾਂ ਦੇ ਡੀ. ਜੀ. ਪੀ. ਨੇ ਪੰਜਾਬ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਭਗਵੰਤ ਮਾਨ ਨੂੰ ਇਸ ਲਈ ਸ਼ਰਮ ਆਉਣੀ ਚਾਹੀਦੀ ਹੈ।

ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਓਬਰਾਏ ਨੂੰ ਦੋ ਹਮਲਾਵਰਾਂ ਨੇ 8 ਤੋਂ 10 ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਪੰਜਾਬ ਵਿਚ ਜਿਸ ਨੂੰ ਮਰਜ਼ੀ ਜਿੱਥੇ ਮਾਰਜ਼ੀ ਮਾਰ ਦੇਣਾ ਆਮ ਗੱਲ ਬਣ ਗਈ ਹੈ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਤੇ ਉਨ੍ਹਾਂ ਦੇ ਡੀ. ਜੀ. ਪੀ. ਨੇ ਪੰਜਾਬ ਨੂੰ ਪੂਰੀ ਤਰ੍ਹਾਂ ਤਬਾਹ ਕਕਰ ਦਿੱਤਾ ਹੈ, ਇਸ ਲਈ ਭਗਵੰਤ ਮਾਨ ਨੂੰ ਸ਼ਰਮ ਆਉਣੀ ਚਾਹੀਦੀ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕੀ ਹੈ ਤੇ ਫ਼ਿਰ ਵੀ ਤੁਸੀਂ ਇਸ ਨੂੰ ਮੰਨਣ ਲਈ ਤਿਆਰ ਨਹੀਂ ਹੋ।
ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ
NEXT STORY