ਚੰਡੀਗੜ੍ਹ : ਗੈਂਗਸਟਰ ਗੋਲਡੀ ਬਰਾੜ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਗੋਲਡੀ ਬਰਾੜ ਨੂੰ ਲੈ ਕੇ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਝੂਠ ਬੋਲਿਆ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ’ਚ ਸਿਆਸੀ ਲਾਹਾ ਲੈਣ ਲਈ ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਤੇ ਪੰਜਾਬੀਆਂ ਤੇ ਮੂਸੇਵਾਲਾ ਦੇ ਪਰਿਵਾਰ ਨੂੰ ਗੁੰਮਰਾਹ ਕਰਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਹ ਖ਼ਬਰ ਵੀ ਪੜ੍ਹੋ : ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
ਦੱਸ ਦੇਈਏ ਕਿ ਹਾਲ ਹੀ ’ਚ ਗੋਲਡੀ ਬਰਾੜ ਨੂੰ ਅਮਰੀਕਾ ’ਚ ਡਿਟੇਨ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਪੰਜਾਬ ’ਚ ਕਈ ਤਰ੍ਹਾਂ ਦੀਆਂ ਕਿਆਸ-ਅਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ। ਗੋਲਡੀ ਬਰਾੜ ਨੂੰ ਹਿਰਾਸਤ ’ਚ ਲਏ ਜਾਣ ਦੀ ਖ਼ਬਰ ’ਤੇ ਕਈ ਤਰ੍ਹਾਂ ਦੇ ਸਵਾਲ ਉੱਠਣ ਲੱਗੇ ਸਨ। ਹਾਲਾਂਕਿ ਕਈ ਨੇਤਾਵਾਂ ਨੇ ਵੀ ਇਸ ਨੂੰ ਫਰਜ਼ੀ ਦੱਸਿਆ ਸੀ। ਇਸ ਦੇ ਨਾਲ ਹੀ ਮਜੀਠੀਆ ਨੇ ਵੀ ਇਸ ਮੁੱਦੇ ’ਤੇ ਮੁੱਖ ਮੰਤਰੀ ਨੂੰ ਘੇਰਿਆ ਹੈ।
ਇਹ ਖ਼ਬਰ ਵੀ ਪੜ੍ਹੋ : ਮੰਤਰੀ ਅਰੋੜਾ ਵੱਲੋਂ ਵੱਡੀ ਕਾਰਵਾਈ, ਸ਼ਹਿਰੀ ਵਿਕਾਸ ਵਿਭਾਗ ਦੇ 42 ਅਧਿਕਾਰੀਆਂ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ
ਸੜਕਾਂ ਦੀ ਮੁਰੰਮਤ ਦੌਰਾਨ ਘਟੀਆ ਮਿਆਰ ਦਾ ਕੰਮ ਕਰਵਾਉਣ ਦੇ ਮਾਮਲੇ ’ਚ ਦੋ ਇੰਜੀਨੀਅਰ ਮੁਅੱਤਲ
NEXT STORY