ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਯਕੀਨੀ ਬਣਾਉਣ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਹੋਵੇ।
ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਆਗੂ ਨੇ ਭਾਜਪਾ ਲੀਡਰਸ਼ਿਪ ਦੇ ਦਖਲ ਦੀ ਵੀ ਮੰਗ ਕੀਤੀ ਤੇ ਜਗਜੀਤ ਸਿੰਘ ਡੱਲੇਵਾਲ ਦੇ ਜ਼ਿੰਦਗੀ ਬਚਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਦੀ ਜ਼ਿੰਦਗੀ ਬੇਸ਼ਕੀਮਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਡੱਲੇਵਾਲ ਸਾਹਿਬ ਦਾ ਕਤਲ ਤੁਹਾਡੇ ਹੱਥਾਂ ’ਤੇ ਲਿਖਿਆ ਹੋਵੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉੱਚ ਅਹੁਦਿਆਂ ’ਤੇ ਬੈਠਣ ਵਾਲਿਆਂ ਨੂੰ ਅੰਨਦਾਤਾ ਦੀ ਜਾਨ ਦੀ ਕੀਮਤ ਸਮਝ ਆਉਣੀ ਚਾਹੀਦੀ ਹੈ ਜਿਸ ਨੇ ਇਸ ਮੁਲਕ ਨੂੰ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਅੱਜ ਉਹੀ ਅੰਨਦਾਤਾ ਨੂੰ ਮਰਨ ਵਰਤ ’ਤੇ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਜਦੋਂ ਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਅਣਜਾਣ ਹੈ।
ਇਹ ਵੀ ਪੜ੍ਹੋ- ਕਾਰ ਸਵਾਰ ਨੌਜਵਾਨਾਂ ਦਾ ਕਾਰਾ ; ਨਾਕਾ ਦੇਖ ਭਜਾ ਲਈ ਕਾਰ, ਜਾਂਦੇ-ਜਾਂਦੇ ਪੁਲਸ ਪਾਰਟੀ 'ਤੇ ਚਲਾ'ਤੀਆਂ ਗੋਲ਼ੀਆਂ
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਐੱਮ.ਐੱਸ.ਪੀ. ਨੂੰ ਕਾਨੂੰਨੀ ਗਾਰੰਟੀ ਦਾ ਰੂਪ ਦੇਣ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਵਾਸਤੇ ਨਿਆਂ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਵਾਜਬ ਭਾਅ ਦਿਵਾਉਣ ਸਮੇਤ ਹੋਰ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਵਿਚ ਇਸ ਗੱਲ ਦਾ ਗੁੱਸਾ ਹੈ ਕਿ ਸਰਕਾਰ ਵਪਾਰੀਆਂ ਦਾ ਤਾਂ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ ਕਰ ਰਹੀ ਹੈ ਪਰ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ ਲਈ ਤਿਆਰ ਨਹੀਂ ਹੈ। ਅਕਾਲੀ ਆਗੂ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਕਿਸਾਨਾਂ ਨੂੰ ਦਿੱਲੀ ਜਾ ਕੇ ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਪੇਸ਼ ਕਰਨ ਦੀ ਆਗਿਆ ਨਾ ਦੇਣ ਦੀ ਵੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ- 'ਵਨ ਨੇਸ਼ਨ ਵਨ ਇਲੈਕਸ਼ਨ' ਬਾਰੇ CM ਮਾਨ ਦਾ ਵੱਡਾ ਬਿਆਨ ; ''ਪਹਿਲਾਂ ਵਨ ਨੇਸ਼ਨ ਵਨ ਐਜੂਕੇਸ਼ਨ ਤੇ ਵਨ ਹੈਲਥ...''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਲਜੀਤ ਦੋਸਾਂਝ ਨੇ CM ਮਾਨ ਨਾਲ ਕੀਤੀ ਮੁਲਾਕਾਤ
NEXT STORY