ਚੰਡੀਗੜ੍ਹ : ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਵਿਨੋਦ ਘਈ ਦੇ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਨ੍ਹਾਂ ਖ਼ਬਰਾਂ ਦਰਮਿਆਨ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਦੇ ਏ. ਜੀ. ਵਿਨੋਦ ਘਈ ਦੀ ਛੁੱਟੀ ਤੈਅ ਹੈ ਅਤੇ ਪੰਜਾਬ 'ਚ ਡੇਢ ਸਾਲ ਅੰਦਰ ਤੀਜਾ ਏ. ਜੀ. ਲੱਗੇਗਾ।
ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ, ਵਿਜੀਲੈਂਸ ਨੇ ਕੱਸੀ ਕਮਰ
ਉਨ੍ਹਾਂ ਨੇ ਇਸ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਮਜੀਠੀਆ ਨੇ ਕਿਹਾ ਹੈ ਪੰਜਾਬ ਤਾਂ ਪਹਿਲਾਂ ਹੀ ਆਈ. ਸੀ. ਯੂ. 'ਚ ਹੈ ਅਤੇ ਏ. ਜੀ. ਵਿਚਾਰਾ ਕੀ ਕਰੇਗਾ, ਕੇਸ ਹੀ ਹਾਰੇਗਾ।
ਇਹ ਵੀ ਪੜ੍ਹੋ : ਮੋਹਾਲੀ ਦੇ ਰੌਬਿਨ ਸਿੰਘ ਨੇ ਕੀਤਾ ਕਮਾਲ, ਕੁਸ਼ਤੀ ਨੈਸ਼ਨਲ ਚੈਂਪੀਅਨਸ਼ਿਪ-2023 'ਚ ਜਿੱਤਿਆ ਸੋਨ ਤਮਗਾ
ਦੱਸਿਆ ਜਾ ਰਿਹਾ ਹੈ ਕਿ ਸਰਕਾਰ ਏ. ਜੀ. ਵਿਨੋਦ ਘਈ ਦੀ ਕਾਰਜ ਪ੍ਰਣਾਲੀ ਤੋਂ ਖ਼ੁਸ਼ ਨਹੀਂ ਹੈ। ਇਹ ਵੀ ਦੱਸ ਦੇਈਏ ਕਿ ਏ. ਜੀ. ਵਿਨੋਦ ਘਈ ਦੇ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਅਜੇ ਕਿਸੇ ਵੀ ਅਧਿਕਾਰੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐੱਸ. ਜੀ. ਪੀ. ਸੀ. ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ
NEXT STORY