ਪਟਿਆਲਾ (ਬਲਜਿੰਦਰ) : ਐੱਨ. ਡੀ. ਪੀ. ਐੱਸ ਐਕਟ ਤਹਿਤ ਦੋ ਸਾਲ ਪਹਿਲਾਂ ਦਰਜ ਹੋਏ ਕੇਸ ਦੀ ਜਾਂਚ ਲਈ ਪਟਿਆਲਾ ਦੀ ਪੁਲਸ ਲਾਈਨ ਵਿਖੇ ਅੱਜ ਬਿਕਰਮ ਸਿੰਘ ਮਜੀਠੀਆ ਨਵੇਂ ਐੱਸ. ਆਈ. ਟੀ. ਮੁਖੀ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਅੱਗੇ ਪੇਸ਼ ਹੋਣਗੇ। ਮਜੀਠੀਆ ਦੀ ਪੇਸ਼ੀ ਦੇ ਚੱਲਦੇ ਪੰਜਾਬ ਪੁਲਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਸ ਲਾਈਨ ਦੇ ਆਲੇ ਦੁਆਲੇ ਦੀਆਂ ਸੜਕਾਂ ਨੂੰ ਰੋਕ ਦਿੱਤਾ ਗਿਆ ਹੈ ਅਤੇ ਲਗਭਗ 100 ਮੀਟਰ ਪਹਿਲਾਂ ਹੀ ਨਾਕੇਬੰਦੀ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਫਗਵਾੜਾ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਬੇਅਦਬੀ ਕਰਨ ਆਏ ਨੌਜਵਾਨ ਦਾ ਕਤਲ
ਉਂਝ ਇਸ ਤੋਂ ਪਹਿਲਾਂ ਏ. ਡੀ. ਜੀ. ਪੀ. ਮੁਖਵਿੰਦਰ ਛੀਨਾ ਦੀ ਅਗਵਾਈ ਹੇਠਲੀ ਸਿੱਟ ਵੱਲੋਂ ਭਾਵੇਂ ਦੋ ਵਾਰ ਪੁੱਛਗਿੱਛ ਕੀਤੀ ਜਾ ਚੁੱਕੀ ਹੈ ਪਰ ਉਨ੍ਹਾਂ ਦੀ 31 ਦਸੰਬਰ ਨੂੰ ਹੋਈ ਸੇਵਾਮੁਕਤੀ ਉਪਰੰਤ ਨਵੀਂ ਬਣੀ ਸਿੱਟ ਕੋਲ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਹੈ। ਇਥੇ ਅਕਾਲੀ ਕਾਰਕੁਨਾਂ ਦੇ ਪੁੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਪਿੰਡ ਵਿਚ ਫੈਲੀ ਅਣਜਾਣ ਬੀਮਾਰੀ, ਦਹਿਸ਼ਤ ’ਚ ਆਏ ਲੋਕ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ ਪਰਿਵਾਰ ਦੇ ਪੰਜ ਮੈਂਬਰ
NEXT STORY