ਫਿਰੋਜ਼ਪੁਰ (ਸਤੀਸ਼) : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਅੱਜ ਆਪਣੀ ਪੇਸ਼ੀ ਭੁਗਤਣ ਲਈ ਜ਼ੀਰਾ ਦੇ ਸਿਵਲ ਕੋਰਟ ਪਹੁੰਚੇ। ਦੱਸ ਦੇਈਏ ਕਿ ਮਜੀਠੀਆ ਵੱਲੋਂ ਸਾਲ 2017 'ਚ ਨੈਸ਼ਨਲ ਹਾਈਵੇਅ ਨੰਬਰ 54 ਜਾਮ ਕੀਤੀ ਗਿਆ ਸੀ, ਜਿਸ ਨੂੰ ਲੈ ਕੇ ਥਾਣਾ ਮੱਖੂ ਵਿਖੇ ਮਾਮਲਾ ਦਰਜ ਹੋਇਆ ਸੀ। ਮਜੀਠੀਆ ਤੋਂ ਇਲਾਵਾ ਕਈ ਹੋਰ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸੇ ਮਾਮਲੇ ਦੀ ਪੇਸ਼ੀ ਭੁਗਤਣ ਲਈ ਅੱਜ ਬਿਕਰਮ ਮਜੀਠੀਆ ਮਾਨਯੋਗ ਅਦਾਲਤ ਜ਼ੀਰਾ ਵਿਖੇ ਪਹੁੰਚੇ ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਭਾਰਤ-ਪਾਕਿ ਸਰਹੱਦ 'ਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ
ਇਸ ਦੌਰਾਨ ਉਨ੍ਹਾਂ ਨੇ ਗੈਂਗਸਟਰਾਂ ਵਲੋਂ ਕਤਲ ਕੀਤੇ ਗਏ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਕਤਲ ਕਾਂਡ ’ਤੇ ਬੋਲਦਿਆਂ ਆਮ ਆਦਮੀ ਪਾਰਟੀ ’ਤੇ ਵੱਡਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਮਾਪਿਆਂ ਦਾ ਸਰਵਣ ਪੁੱਤ ਸੀ ਪਰ ਆਮ ਆਦਮੀ ਪਾਰਟੀ ਨੇ ਉਸ ਦੀ ਸਰੁੱਖਿਆ ਵਾਪਸ ਲੈ ਕੇ ਉਸ ਦੀ ਵੀ ਇਸ਼ਤਿਹਾਰਬਾਜ਼ੀ ਕਰ ਦਿੱਤੀ ਜਿਸ ਕਾਰਨ ਉਸ ਨੂੰ ਆਪਣੀ ਜਾਨ ਗੁਆਉਣੀ ਪਈ। ਉਨ੍ਹਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦਾ ਢੰਗ ਸਹੀ ਨਹੀਂ ਸੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੇਕਰ ਸਾਬਕਾ ਮੰਤਰੀ 'ਤੇ ਲੱਗੇ ਦੋਸ਼ਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਸਾਰੇ ਘਪਲੇ ਕੀਤੇ ਹਨ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
NEXT STORY